16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬੇਬੇ ਨਾਨਕੀ ਜੀ ਦੇ ਜਨਮ ਉਤਸਵ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ-ਜਥੇ. ਕਲਿਆਣ, ਬੀਬੀ ਰੂਹੀ <br/>

ਅਜੀਤ ਡੈਸਕ 27-03-2026
ਸੁਲਤਾਨਪੁਰ ਲੋਧੀ, 26 ਮਾਰਚ (ਥਿੰਦ)-ਧੰਨ-ਧੰਨ ਬੇਬੇ ਨਾਨਕੀ ਜੀ ਦੇ ਜਨਮ ਉਤਸਵ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਸ. ਅਵਤਾਰ ਸਿੰਘ ਨੇ ਦੱਸਿਆ ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਵੱਡੀ ਭੈਣ ਧੰਨ ਬੇਬੇ ਨਾਨਕੀ ਜੀ ਦੇ ਸਾਲਾਨਾ ਜਨਮ ਉਤਸਵ ਜੋੜ ਮੇਲੇ ਨੂੰ ਮਨਾਉਣ ਲਈ ਸਾਰੀਆਂ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂ. ਕੇ. ਤੇ ਸੁਲਤਾਨਪੁਰ ਲੋਧੀ ਵਲੋਂ ਇੰਗਲੈਂਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੇਬੇ ਨਾਨਕੀ ਜੀ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ 1, 2, 3, 4 ਅਪ੍ਰੈਲ ਨੂੰ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀਆਂ ਪਿਛਲੇ ਤਿੰਨ ਸਾਲਾਂ ਤੋਂ ਪੁੱਟੀਆਂ ਹੋਈਆਂ ਸੜਕਾਂ ਇਸ ਵਾਰ ਵੀ ਨਾ ਬਣਾਉਣ 'ਤੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਮੌਸਮ ਖ਼ਰਾਬ ਹੋਣ ਕਾਰਨ ਸ਼ਹਿਰ ਦੀਆਂ ਪੁੱਟੀਆਂ ਸੜਕਾਂ 'ਤੇ ਖੱਡੇ ਪਾਣੀ ਨਾਲ ਭਰ ਜਾਂਦੇ ਹਨ ਤੇ ਸੰਗਤਾਂ ਦਾ ਪੈਦਲ ਚੱਲ ਸਕਣਾ ਜਿੱਥੇ ਬਹੁਤ ਹੀ ਮੁਸ਼ਕਿਲ ਹੋ ਜਾਂਦਾ ਹੈ, ਉੱਥੇ ਗੱਡੀਆਂ ਕਾਰਾਂ ਵੀ ਸੜਕ ਦੇ ਖੱਡਿਆਂ 'ਚ ਧੱਸ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੇ ਨਗਰ ਕੌਂਸਲ ਕਮੇਟੀ ਗੁਰੂ ਨਗਰੀ 'ਚ ਵਿਕਾਸ ਦੇ ਫੋਕੇ ਦਾਅਵੇ ਕਰਦੇ ਆ ਰਹੇ ਹਨ | ਇਸ ਸਮੇਂ ਮੈਨੇਜਰ ਬੇਰ ਸਾਹਿਬ ਸ. ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਸਾਬਕਾ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਜਰਨੈਲ ਸਿੰਘ ਅਕਾਊਾਟੈਂਟ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਸਵਿੰਦਰ ਸਿੰਘ ਖ਼ਜ਼ਾਨਚੀ, ਪਵਨਦੀਪ ਸਿੰਘ ਰਿਕਾਰਡ ਕੀਪਰ ਤੇ ਰੂਪ ਸਿੰਘ, ਜਥੇ ਸਰਵਣ ਸਿੰਘ ਚੱਕਾਂ ਇੰਚਾਰਜ ਨਿਗਰਾਨ ਦਰਬਾਰ ਬੇਰ ਸਾਹਿਬ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਰਡਰ ਦੇ ਸਾਏ ਤੋਂ ਵਿਕਾਸ ਦੀ ਰੌਸ਼ਨੀ ਵੱਲ ਅਹਿਮ ਕਦਮ ਹੋਵੇਗੀ 'ਬਾਰਡਰ ਖੋਲੋ ਰੈਲੀ'-ਜਥੇ. ਸੋਢੀ <br/> ਅਗਲੀ ਖ਼ਬਰ ਸੰਤ ਸੀਚੇਵਾਲ ਨੇ ਰਾਜ ਸਭਾ 'ਚ ਘੱਟੋ ਘੱਟ ਬਕਾਇਆ ਨਾ ਰਹਿਣ ਕਾਰਨ ਵਸੂਲੇ ਜਾਂਦੇ ਜੁਰਮਾਨਿਆਂ ਦੇ ਮੁੱਦੇ ਨੂੰ ਉਭਾਰਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।