ਭੁਲੱਥ, 26 ਮਾਰਚ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਵਿਖੇ ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਵਲੋਂ ਥਾਣਾ ਮੁਖੀ ਵਜੋਂ ਚਾਰਜ ਸੰਭਾਲਣ ਉਪਰੰਤ ਚੋਣਵੇਂ ਮੁਹਤਬਰ ਵਿਅਕਤੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਦਾ ਬੁੱਕਾ ਦੇ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਥਾਪਰ ਖੱਸਣ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਤੇ ਡਾ. ਬਲਵੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਥਾਣਾ ਭੁਲੱਥ ਪਹੁੰਚ ਕੇ ਥਾਣਾ ਮੁਖੀ ਭੁਲੱਥ ਨੂੰ ਇਲਾਕੇ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ | ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਨੇ ਕਿਹਾ ਕਿ ਇਲਾਕੇ ਅੰਦਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ ਤੇ ਕਿਸੇ ਵੀ ਗਲਤ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਜੇਕਰ ਕੋਈ ਵੀ ਸਮਾਜ ਵਿਰੋਧੀ ਅਨਸਰ ਜਾਂ ਨਸ਼ੇ ਦਾ ਵਿਕਰੇਤਾ ਨੋਟਿਸ ਵਿਚ ਆਵੇ ਤਾਂ ਤੁਰੰਤ ਸਾਨੂੰ ਇਤਲਾਹ ਦਿੱਤੀ ਜਾਵੇ ਤਾਂ ਕਿ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਇਸ ਮੌਕੇ ਦਲਜੀਤ ਸਿੰਘ ਭਟਨੂਰਾ ਕਲਾਂ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਕਿਸਾਨ ਆਗੂ ਤੇ ਹੋਰ ਹਾਜ਼ਰ ਸਨ |