ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਅਜੀਤ ਡੈਸਕ
27-03-2026
ਪਾਬੰਦੀਸ਼ੁਦਾ ਕੈਪਸੂਲ ਸਮੇਤ ਇਕ ਗਿ੍ਫ਼ਤਾਰ
ਕਪੂਰਥਲਾ, 26 ਮਾਰਚ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਵੇਰਵੇ ਅਨੁਸਾਰ ਏ. ਐਸ. ਆਈ. ਜਸਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਮਾਧੋ ਝੰਡਾ ਨੇੜੇ ਕਥਿਤ ਦੋਸ਼ੀ ਰਜਤ ਕੁਮਾਰ ਵਾਸੀ ਭਾਗਵਾਨਪੁਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 180 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
ਫਗਵਾੜਾ, 26 ਮਾਰਚ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਤਨਾਮਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਗਾਂਧੀ ਨਗਰ ਮੋੜ ਮੁੜਦੇ ਹੀ ਖਾਲੀ ਮਕਾਨ 'ਚ ਨਸ਼ੇ ਦਾ ਸੇਵਨ ਕਰ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਰਜਤ ਰਾਏ ਪੁੱਤਰ ਰਾਮ ਕਿਸ਼ਨ ਵਾਸੀ ਰਾਜਾ ਗਾਰਡਨ ਕਾਲੋਨੀ ਹਦੀਆਬਾਦ ਨੂੰ ਕਾਬੂ ਕੀਤਾ ਹੈ |