ਨਡਾਲਾ/ਭੁਲੱਥ, 26 ਮਾਰਚ (ਰਘਬਿੰਦਰ ਸਿੰਘ, ਮੇਹਰ ਚੰਦ ਸਿੱਧੂ)-ਬਲਾਕ ਨਡਾਲਾ ਦੇ ਪਿੰਡ ਡਾਲਾ ਦੇ ਸਾਬਕਾ ਸਰਪੰਚ ਮੋਹਨ ਸਿੰਘ ਡਾਲਾ ਵਲੋਂ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ | ਉਨ੍ਹਾਂ ਆਪਣੇ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ ਵੱਖ ਹੋ ਰਹੇ ਹਨ | ਮੋਹਨ ਸਿੰਘ ਡਾਲਾ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਨੁਸਾਰ ਕੰਮ ਕਰਦੇ ਰਹੇ ਹਨ, ਪਰ ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਆਪਣੀ ਸੋਚ ਤੇ ਇਲਾਕੇ ਦੇ ਵਿਕਾਸ ਲਈ ਹੋਰ ਰਾਹ ਅਪਣਾਉਣਗੇ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫ਼ਿਲਹਾਲ ਉਹ ਕਿਸੇ ਹੋਰ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ, ਪਰ ਜਲਦ ਹੀ ਆਪਣੇ ਸਮਰਥਕਾਂ ਨਾਲ ਸਲਾਹ ਮਸ਼ਵਰਾ ਕਰਕੇ ਅਗਲਾ ਕਦਮ ਚੁੱਕਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਮੋਹਨ ਸਿੰਘ ਡਾਲਾ ਦੇ ਨਾਲ ਖੜੇ ਹਨ |