16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਆਈ. ਟੀ. ਸੀ. ਮਿਸ਼ਨ ਸੁਨਹਿਰਾ ਕੱਲ੍ਹ ਨੇ ਕਰਵਾਇਆ ਵਿਸ਼ਵ ਜਲ ਦਿਵਸ ਸੰਬੰਧੀ ਸਮਾਗਮ <br/>

ਅਜੀਤ ਡੈਸਕ 27-03-2026
ਕਪੂਰਥਲਾ, 26 ਮਾਰਚ (ਵਿ.ਪ੍ਰ.)-ਆਈ. ਟੀ. ਸੀ. ਮਿਸ਼ਨ ਸੁਨਹਿਰਾ ਕੱਲ ਤਹਿਤ ਵਿਸ਼ਵ ਜਲ ਦਿਵਸ 'ਤੇ ਡੀ. ਸੀ. ਕੰਪਲੈਕਸ ਕਪੂਰਥਲਾ 'ਚ ਇਕ ਸਮਾਗਮ ਕਰਵਾਇਆ, ਜਿਸ 'ਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਡਾ. ਗੁਲਜ਼ਾਰ ਸਿੰਘ ਤੋਂ ਇਲਾਵਾ ਬਾਗਬਾਨੀ ਵਿਭਾਗ ਭੂਮੀ ਤੇ ਜਲ ਸੰਭਾਲ ਵਿਭਾਗ, ਡਰੇਨਜ਼ ਵਿਭਾਗ, ਜੰਗਲਾਤ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਭਾਗ ਲਿਆ | ਬੁਲਾਰਿਆਂ ਨੇ ਜਲਵਾਯੂ ਚਣੌਤੀਆਂ ਨਾਲ ਨਜਿੱਠਣ ਲਈ ਫ਼ਸਲੀ ਵਿਭਿੰਨਤਾ, ਪਾਣੀ ਬਚਾਉਣ ਦੀਆਂ ਤਕਨੀਕਾਂ, ਮਿੱਟੀ ਦੀ ਸਿਹਤ ਸੁਧਾਰ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਦੇ ਹੋਏ ਉਤਪਾਦਕਾਂ ਵਧਾਉਣ ਲਈ ਨਵੀਨਤਾਕਾਰੀ ਤੇ ਟਿਕਾਊ ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਵਰਿੰਦਰਪਾਲ ਸਿੰਘ ਬਾਜਵਾ ਨੇ ਆਈ. ਟੀ. ਸੀ. ਮਿਸ਼ਨ ਸੁਨਹਿਰਾ ਕੱਲ ਵਲੋਂ ਵਿਸ਼ਵ ਜਲ ਦਿਵਸ 'ਤੇ ਪਾਣੀ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਸਾਡਾ ਸਾਰਿਆਂ ਦਾ ਫ਼ਰਜ ਬਣਦਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਾਰੇ ਇਕਜੁੱਟ ਹੋ ਕੇ ਕੰਮ ਕਰੀਏ | ਇਸ ਮੌਕੇ ਮਾਨਵ ਵਿਕਾਸ ਸੰਸਥਾਨ ਦੀ ਟੀਮ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪਲਾਹੀ 'ਚ ਲਗਾਏ ਅੱਖਾਂ ਦੇ ਕੈਂਪ ਦੌਰਾਨ ਚੁਣੇ ਗਏ 58 ਮਰੀਜ਼ਾਂ ਦਾ ਹੋਇਆ ਸਫਲ ਆਪ੍ਰੇਸ਼ਨ <br/> ਅਗਲੀ ਖ਼ਬਰ ਵਪਾਰੀਆਂ ਦੀ ਹਰੇਕ ਮੁਸ਼ਕਿਲ ਦਾ ਕਰਵਾਇਆ ਜਾਵੇਗਾ ਹੱਲ-ਹਰਜੀ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।