21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਾਰ ਤੇ ਬੁਲਟ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ <br/>

ਅਜੀਤ ਡੈਸਕ 28-03-2026
ਭੁਲੱਥ, 27 ਮਾਰਚ (ਮੇਹਰ ਚੰਦ ਸਿੱਧੂ)-ਇਥੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਦੇ ਨਜ਼ਦੀਕ ਬੁਲਟ ਮੋਟਰਸਾਈਕਲ ਸਵਾਰ ਤੇ ਸਵਿਫ਼ਟ ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਮਾਡਲ ਟਾਊਨ ਵਾਲੀ ਸਾਈਡ ਤੋਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਵਿਅਕਤੀ ਰਾਏਪੁਰ ਪੀਰ ਬਖਸ਼ਵਾਲਾ ਵਾਲੀ ਸਾਈਡ ਤੋਂ ਆ ਰਿਹਾ ਸੀ ਦੋਹਾਂ ਦੀ ਆਹਮੋ ਸਾਹਮਣੇ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਨਜ਼ਦੀਕੀ ਹਸਪਤਾਲ ਬੇਗੋਵਾਲ ਵਿਖੇ ਲਿਆਂਦਾ ਗਿਆ, ਜਿੱਥੇ ਉਸ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਟਾਂਡੀ ਵਜੋਂ ਹੋਈ ਹੈ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸੰਬੰਧੀ ਥਾਣਾ ਮੁਖੀ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਇਨਵੈਸਟਮੈਂਟ ਕਰਨ ਦਾ ਝਾਂਸਾ ਦੇ ਕੇ ਠੱਗੇ 33 ਲੱਖ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਨੌਜਵਾਨਾਂ ਦੇ ਖੇਡਣ ਲਈ 3100 ਨਵੇਂ ਖੇਡ ਗਰਾਊਾਡ ਬਣਾਏ ਜਾ ਰਹੇ ਹਨ-ਜੱਸੀ ਸੋਹੀਆਂ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।