20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

2000 ਦੇ ਨੋਟ ਵਾਂਗੂ ਅਲੋਪ ਹੋ ਜਾਵੇਗੀ 'ਆਪ' ਸਰਕਾਰ–ਪਰਮਜੀਤ ਸਿੰਘ ਢਿੱਲੋਂ <br/>

ਅਜੀਤ ਡੈਸਕ 28-03-2026
ਨਡਾਲਾ, 27 ਮਾਰਚ (ਰਘਬਿੰਦਰ ਸਿੰਘ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਜਿਵੇਂ 2000 ਦਾ ਨੋਟ ਸਮੇਂ ਦੇ ਨਾਲ ਅਲੋਪ ਹੋ ਗਿਆ ਸੀ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਲੋਕਾਂ ਦੇ ਦਿਲਾਂ 'ਚੋਂ ਗਾਇਬ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵਿਚੋਂ ਜ਼ਿਆਦਾਤਰ ਵਾਅਦੇ ਪੂਰੇ ਨਹੀਂ ਕੀਤੇ ਗਏ, ਵਾਅਦੇ ਪੂਰੇ ਕਰਨ ਨੂੰ ਲੈ ਕਿ ਮਹਿਜ਼ ਇੱਕ ਡਰਾਮਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਤੇ ਗੁੱਸਾ ਵਧ ਰਿਹਾ ਹੈ | ਢਿੱਲੋਂ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਹਰ ਵਰਗ ਕਿਸਾਨ, ਮਜ਼ਦੂਰ ਤੇ ਵਪਾਰੀ ਪ੍ਰਭਾਵਿਤ ਹੋ ਰਹੇ ਹਨ | ਸੂਬਾ ਇਕ ਜੰਗਲ ਰਾਜ ਬਣ ਗਿਆ ਹੈ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਹੈ | ਜੇਕਰ ਕੋਈ ਸਰਕਾਰ ਖ਼ਿਲਾਫ਼ ਬੋਲਦਾ ਹੈ ਤਾਂ ਉਸ ਖ਼ਿਲਾਫ਼ ਝੂਠੇ ਪਰਚੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੱਚਾਈ ਨੂੰ ਸਮਝ ਚੁੱਕੇ ਹਨ | ਅਖੀਰ 'ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ 101 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ 40 ਦਿਨ ਦਾ ਰਾਸ਼ਨ ਤਕਸੀਮ <br/> ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।