20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ੋ੍ਰਮਣੀ ਅਕਾਲੀ ਦਲ ਵਲੋਂ 101 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ 40 ਦਿਨ ਦਾ ਰਾਸ਼ਨ ਤਕਸੀਮ <br/>

ਅਜੀਤ ਡੈਸਕ 28-03-2026
ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ 'ਚ ਇਲਾਕੇ ਦੀਆਂ ਲੋੜਵੰਦ ਵਿਧਵਾ ਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫ਼ਤ ਰਾਸ਼ਨ ਤਕਸੀਮ ਕਰਨ ਲਈ ਇਕ ਸਮਾਗਮ ਕਰਵਾਇਆ | ਜਿਸ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ. ਵਾਲੀਆ ਨੇ ਇਲਾਕੇ ਦੀਆਂ 101 ਲੋੜਵੰਦ ਔਰਤਾਂ ਨੂੰ 40 ਦਿਨ ਦਾ ਰਾਸ਼ਨ ਤਕਸੀਮ ਕੀਤਾ | ਇਸ ਮੌਕੇ ਬੋਲਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦੇ ਹਰ ਵਰਗ ਦੀ ਜ਼ਿੰਮੇਵਾਰੀ ਹੈ ਤੇ ਇਸ ਲਈ ਦਾਨੀਆਂ ਨੂੰ ਨਿਰਸਵਾਰਥ ਹੋ ਕੇ ਸਮਾਜ ਸੇਵਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਹੀ ਰਾਜਨੀਤੀ ਦੇ ਨਾਲ-ਨਾਲ ਸਮਾਜਿਕ ਖੇਤਰ ਵਿਚ ਵੀ ਵਡਮੁੱਲਾ ਯੋਗਦਾਨ ਪਾਉਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਇਸ ਤਰ੍ਹਾਂ ਦੇ ਨੇਕ ਕਾਰਜਾਂ ਲਈ ਨਿਰੰਤਰ ਯਤਨਸ਼ੀਲ ਰਹਿੰਦੇ ਹਨ, ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਲੋੜਵੰਦ ਲੋਕ ਸਹਾਇਤਾ ਤੋਂ ਵਿਰਵੇ ਰਹਿ ਜਾਂਦੇ ਹਨ | ਅਕਾਲੀ ਆਗੂਆਂ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਅਜਿਹਾ ਲੋਕਾਂ ਦੀ ਪਹਿਚਾਣ ਕਰਨੀ ਚਾਹੀਦੀ ਹੈ ਜੋ ਬਹੁਤ ਹੀ ਲੋੜਵੰਦ ਹਨ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸ਼ੋ੍ਰਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਮੰਨਣ, ਅਕਾਲੀ ਦਲ ਦੇ ਪੀ. ਏ. ਸੀ. ਦੇ ਮੈਂਬਰ ਅਜੇ ਬਬਲਾ, ਕੌਂਸਲਰ ਅਸ਼ੋਕ ਭਗਤ, ਹਰਜਿੰਦਰ ਸਿੰਘ ਖਾਨੋਵਾਲ, ਦਿਨੇਸ਼ ਕੁਮਾਰ, ਗਗਨਜੀਤ ਸਿੰਘ ਆਦਿ ਆਗੂ ਹਾਜ਼ਰ

ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਬਲਜਿੰਦਰ ਕੌਰ ਤੇ ਲੱਖਾ ਬਾਉਲੀ ਵਲੋਂ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਦਾ ਸਨਮਾਨ <br/> ਅਗਲੀ ਖ਼ਬਰ 2000 ਦੇ ਨੋਟ ਵਾਂਗੂ ਅਲੋਪ ਹੋ ਜਾਵੇਗੀ 'ਆਪ' ਸਰਕਾਰ–ਪਰਮਜੀਤ ਸਿੰਘ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।