19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬਲਾਕ ਸੰਮਤੀ ਮੈਂਬਰ ਬਲਜਿੰਦਰ ਕੌਰ ਤੇ ਲੱਖਾ ਬਾਉਲੀ ਵਲੋਂ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਦਾ ਸਨਮਾਨ <br/>

ਅਜੀਤ ਡੈਸਕ 28-03-2026
ਨਡਾਲਾ, 27 ਮਾਰਚ (ਰਘਬਿੰਦਰ ਸਿੰਘ)-ਬਲਾਕ ਸੰਮਤੀ ਦੇ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਦਾ ਨਡਾਲਾ ਬਲਾਕ ਦਫ਼ਤਰ ਵਿਖੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਕੌਰ ਤੇ ਨੰਬਰਦਾਰ ਲੱਖਾ ਬਾਉਲੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ | ਇਸ ਦੌਰਾਨ ਬੋਲਦੇ ਹੋਏ ਬਲਜਿੰਦਰ ਕੌਰ ਤੇ ਲੱਖਾ ਬਾਉਲੀ ਨੇ ਕਿਹਾ ਕਿ ਨਵੇਂ ਚੁਣੇ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਬਲਾਕ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੇ ਯਤਨਾਂ ਨਾਲ ਇਲਾਕੇ ਵਿਚ ਕਈ ਵਿਕਾਸੀ ਕੰਮ ਹੋਏ ਹਨ, ਜਿਸ ਕਰਕੇ ਲੋਕਾਂ 'ਚ ਉਨ੍ਹਾਂ ਲਈ ਵੱਡਾ ਸਤਿਕਾਰ ਹੈ |
ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਇਲਾਕੇ ਦੀ ਭਲਾਈ ਤੇ ਤਰੱਕੀ ਲਈ ਕੰਮ ਕਰਦੇ ਰਹਿਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ | ਇਸ ਮੌਕੇ ਸਰਬਜੀਤ ਸਿੰਘ ਪੱਪਲ, ਰਵੇਲ ਸਿੰਘ ਬੇਗੋਵਾਲ, ਗੁਰਪ੍ਰੀਤ ਸਿੰਘ ਵੜੈਚ, ਪਰਮਜੀਤ ਸਿੰਘ ਡਾਲਾ ਮੈਂਬਰ ਪੰਚਾਇਤ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਬਾਰੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ 101 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ 40 ਦਿਨ ਦਾ ਰਾਸ਼ਨ ਤਕਸੀਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।