17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਵੱਡੀ ਰਾਹਤ, ਅਮਨਪ੍ਰੀਤ ਹਸਪਤਾਲ 'ਚ ਮੁਫ਼ਤ ਇਲਾਜ ਜਾਰੀ-ਧੀਰ <br/>

ਅਜੀਤ ਡੈਸਕ 28-03-2026
ਸੁਲਤਾਨਪੁਰ ਲੋਧੀ, 27 ਮਾਰਚ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਵਲੋਂ ਜਨਹਿਤ ਨੂੰ ਧਿਆਨ 'ਚ ਰੱਖਦੇ ਹੋਏ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਜੀਵ ਧੀਰ ਤੇ ਸਾਥੀਆਂ ਨੇ ਅਮਨਪ੍ਰੀਤ ਹਸਪਤਾਲ ਵਿਖੇ ਚੇਅਰਮੈਨ ਸੱਜਣ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਹਸਪਤਾਲ ਦੇ ਐਮ. ਡੀ. ਅਮਨਪ੍ਰੀਤ ਸਿੰਘ ਨਾਲ ਗੱਲਬਾਤ ਕਰਕੇ ਮੁਫ਼ਤ ਇਲਾਜ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਤਸੱਲੀ ਪ੍ਰਗਟ ਕੀਤੀ ਕਿ ਅਮਨਪ੍ਰੀਤ ਹਸਪਤਾਲ ਵਿਖੇ ਮਰੀਜ਼ਾਂ ਦਾ ਤਸੱਲੀਬਖ਼ਸ਼ ਤੇ ਮੁਫ਼ਤ ਇਲਾਜ ਚੱਲ ਰਿਹਾ ਹੈ | ਉਨ੍ਹਾਂ ਇਸ ਮੌਕੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਜਿਸ ਨਾਲ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਇਕ ਨਾਗਰਿਕ ਤੱਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ | ਹਸਪਤਾਲ ਦੇ ਐਮ. ਡੀ. ਡਾ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਸਰਕਾਰੀ ਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਥੇ ਮਰੀਜ਼ ਆਸਾਨੀ ਨਾਲ ਆਪਣਾ ਇਲਾਜ ਕਰਵਾ ਸਕਦੇ ਹਨ | ਇਸ ਮੌਕੇ ਡਾ. ਮਨਦੀਪ ਸਿੰਘ, ਡਾ. ਸੁਸ਼ਾਂਤ, ਮੈਨੇਜਰ ਮਨਦੀਪ ਕੌਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਕੌਂਸਲਰ ਰਜਿੰਦਰ ਸਿੰਘ, ਦੀਪਕ ਕੁਮਾਰ ਦੀਪੂ, ਛਿੰਦਰਪਾਲ ਸਮੇਤ ਵੱਡੀ ਗਿਣਤੀ 'ਚ ਪਾਰਟੀ ਨੇਤਾ ਤੇ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ 'ਪੰਜਾਬ ਬਚਾਓ' ਰੈਲੀ 'ਚ ਪਹੁੰਚੇ ਪੰਜਾਬੀਆਂ ਦੇ ਹੜ੍ਹ ਨੇ ਉਡਾਈ ਭਗਵੰਤ ਮਾਨ ਸਰਕਾਰ ਦੀ ਨੀਂਦ-ਰਣਜੀਤ ਸਿੰਘ ਖੁਰਾਣਾ <b... ਅਗਲੀ ਖ਼ਬਰ ਸੰਤ ਹੀਰਾ ਦਾਸ ਕਾਲਜ 'ਚ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।