17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨੌਜਵਾਨ ਟੀ. ਬੀ. ਦੇ ਖ਼ਾਤਮੇ ਲਈ ਸਮਾਜ 'ਚ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ-ਜਸਪਾਲ ਸਿੰਘ <br/>

ਅਜੀਤ ਡੈਸਕ 28-03-2026
ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਵਿਸ਼ਵ ਟੀ. ਬੀ. ਦਿਵਸ ਦੇ ਸੰਬੰਧ 'ਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਇਕ ਜਾਗਰੂਕਤਾ ਸਮਾਗਮ ਕਰਵਾਇਆ | ਜਿਸ 'ਚ ਮੁੱਖ ਬੁਲਾਰੇ ਵਜੋਂ ਜਸਪਾਲ ਸਿੰਘ ਡਿਪਟੀ ਡਾਇਰੈਕਟਰ ਯੂਥ ਸੇਵਾਵਾਂ ਕਪੂਰਥਲਾ ਤੇ ਡਾ. ਬਲਦੇਵ ਸਿੰਘ ਢਿੱਲੋਂ ਪਿ੍ੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਸ਼ਾਮਿਲ ਹੋਏ | ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਗਗਨਦੀਪ ਕੌਰ ਜ਼ਿਲ੍ਹਾ ਯੂਥ ਅਫ਼ਸਰ ਮਾਈ ਭਾਰਤ ਕਪੂਰਥਲਾ ਨੇ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਜਸਪਾਲ ਸਿੰਘ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਟੀ. ਬੀ. ਦੇ ਲੱਛਣਾ ਤੇ ਇਲਾਜ ਬਾਰੇ ਜਾਣਕਾਰੀ ਦੇਣੀ ਅਤਿ ਜ਼ਰੂਰੀ ਹੈ ਤਾਂ ਜੋ ਇਸ ਬਿਮਾਰੀ ਦੀ ਸਮੇਂ ਸਿਰ ਪਹਿਚਾਣ ਕਰਕੇ ਇਸਦਾ ਇਲਾਜ ਕੀਤਾ ਜਾ ਸਕੇ | ਇਸ ਮੌਕੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਟੀ. ਬੀ. ਦਾ ਇਲਾਜ ਸੰਭਵ ਹੈ ਪਰ ਇਸ ਲਈ ਲਗਾਤਾਰ ਦਵਾਈ ਤੇ ਡਾਕਟਰੀ ਸਲਾਹ ਦੀ ਪਾਲਣਾ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਨੇ ਸਰਕਾਰ ਵਲੋਂ ਟੀ. ਬੀ. ਮੁਕਤੀ ਲਈ ਚਲਾਈਆਂ ਵੱਖ-ਵੱਖ ਯੋਜਨਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਸਮਾਗਮ 'ਚ ਸ਼ਾਮਿਲ ਹੋਏ ਨੂੰ ਜੀ ਆਇਆਂ ਕਿਹਾ | ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਫ਼ਰਜ ਬਣਦਾ ਹੈ ਉਹ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਮੁੱਦਿਆਂ ਬਾਰੇ ਜਾਣਕਾਰੀ ਦੇਣ | ਇਸ ਮੌਕੇ ਐਨ. ਐਸ. ਐਸ. ਤੇ ਰੈੱਡ ਰੀਬਨ ਕਲੱਬ ਨਾਲ ਸੰਬੰਧਿਤ ਵਿਦਿਆਰਥੀਆਂ ਦਾ ਟੀ. ਬੀ. ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ | ਮੁਕਾਬਲੇ ਵਿਚ ਪਰਵਿੰਦਰ ਕੌਰ ਪਹਿਲੇ, ਕਿਰਨਜੀਤ ਕੌਰ ਦੂਜੇ ਤੇ ਸੰਦੀਪ ਕੌਰ ਤੀਜੇ ਸਥਾਨ 'ਤੇ ਰਹੀ | ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਨੇ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |
ਰੈੱਡ ਰੀਬਨ ਕਲੱਬ ਤੇ ਐਨ. ਐਸ. ਐਸ. ਦੀ ਕੋਆਰਡੀਨੇਟਰ ਡਾ. ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ | ਸਮਾਗਮ ਦੀ ਸਮਾਪਤੀ 'ਤੇ ਕਾਮਰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਤੇ ਹੋਰ ਸਟਾਫ਼ ਮੈਂਬਰਾਂ ਨੇ ਡਾ. ਬਲਦੇਵ ਸਿੰਘ ਢਿੱਲੋਂ, ਜਸਪਾਲ ਸਿੰਘ, ਗਗਨਦੀਪ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਗਿਆਨੀ ਬੱਲ ਦਾ ਢਾਡੀ ਜਥਾ ਕੈਨੇਡਾ ਦੇ ਵੱਖੋ-ਵੱਖ ਗੁਰੂ ਘਰਾਂ 'ਚ ਸੇਵਾਵਾਂ ਨਿਭਾ ਕੇ ਵਤਨ ਪਰਤੇ ਅਗਲੀ ਖ਼ਬਰ ਮੁਸ਼ਤਰਕਾ ਮਾਲਕਾਨਾ ਕਮੇਟੀ ਵਲੋਂ ਕਰਵਾਏ ਕਬੱਡੀ ਕੱਪ 'ਚ ਘਰਿਆਲਾ ਦੀ ਕਬੱਡੀ ਟੀਮ ਨੇ ਗੱਡੇ ਜਿੱਤ ਦੇ ਝੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।