17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੂਲੇ ਦਾ ਸਨਮਾਨ

ਅਜੀਤ ਡੈਸਕ 28-03-2026
ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਸੂਬਾਈ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਨੌਜਵਾਨ ਆਗੂ ਕੁਲਦੀਪ ਸਿੰਘ ਬੂਲੇ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦਾ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਉਪ ਪ੍ਰਧਾਨ ਐਡਵੋਕੇਟ ਪਰਮਜੀਤ ਸਿੰਘ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢਪਈ ਵਲੋਂ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਕੁਲਦੀਪ ਸਿੰਘ ਬੂਲੇ ਨੇ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਪਰਮਜੀਤ ਸਿੰਘ ਐਡਵੋਕੇਟ, ਜਥੇਦਾਰ ਦਵਿੰਦਰ ਸਿੰਘ ਢਪਈ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਇਮਾਨਦਾਰੀ ਨਾਲ ਨਿਭਾਉਣਗੇ ਤੇ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਐਸ. ਸੀ. ਵਿੰਗ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਨਰਿੰਦਰ ਸਿੰਘ ਡੋਗਰਾਂਵਾਲਾ ਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਮਸ਼ਾਨਘਾਟ ਭੁਲੱਥ ਸ਼ਰਕੀ ਵਾਲੇ ਰਸਤੇ ਦਾ ਨਿਰਮਾਣ ਸ਼ੁਰੂ <br/> ਅਗਲੀ ਖ਼ਬਰ ਗਿਆਨੀ ਬੱਲ ਦਾ ਢਾਡੀ ਜਥਾ ਕੈਨੇਡਾ ਦੇ ਵੱਖੋ-ਵੱਖ ਗੁਰੂ ਘਰਾਂ 'ਚ ਸੇਵਾਵਾਂ ਨਿਭਾ ਕੇ ਵਤਨ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।