08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ

ਅਜੀਤ ਡੈਸਕ 29-03-2026
ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਬੀਤੀ ਦੇਰ ਸ਼ਾਮ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਤੇ ਬੁਲਟ ਮੋਟਰਸਾਈਕਲ ਦੀ ਜ਼ੋਰਦਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਸੀ | ਇਸ ਸੰਬੰਧੀ ਮਿ੍ਤਕ ਵਿਅਕਤੀ ਦੀ ਪਤਨੀ ਸੰਦੀਪ ਕੌਰ ਵਾਸੀ ਟਾਂਡੀ ਦਾਖਲੀ ਥਾਣਾ ਬੇਗੋਵਾਲ ਵਲੋਂ ਥਾਣਾ ਭੁਲੱਥ ਵਿਖੇ ਦਿੱਤੇ ਬਿਆਨਾ ਅਨੁਸਾਰ ਜਦ ਉਸ ਦਾ ਪਤੀ ਸੁਰਜੀਤ ਸਿੰਘ ਆਪਣੇ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ, ਉਸ ਦਾ ਭਰਾ ਮੰਗਲ ਸਿੰਘ ਵਾਸੀ ਪਿੰਡ ਕਮਰਾਏ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਟਾਂਡੀ ਦਾਖਲੀ ਨੂੰ ਜਾ ਰਹੇ ਸਨ, ਜਦੋਂ ਮੇਰਾ ਪਤੀ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਦੇ ਨਜ਼ਦੀਕ ਅਕਾਲ ਅਕੈਡਮੀ ਦੇ ਨਜ਼ਦੀਕ ਪੁੱਜਾ ਤਾਂ ਪਿੰਡ ਮਾਡਲ ਟਾਊਨ ਦੀ ਤਰਫੋਂ ਇਕ ਸਵਿਫ਼ਟ ਗੱਡੀ ਨੰਬਰ ਪੀ.ਬੀ. 60 ਡੀ 7273 ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਿਸ ਨੂੰ ਕੋਈ ਨਾ ਮਾਲੂਮ ਮੋਨਾ ਵਿਅਕਤੀ ਚਲਾ ਰਿਹਾ ਸੀ, ਜਿਸ ਨੇ ਲਾਪ੍ਰਵਾਹੀ ਨਾਲ ਬਿਨਾਂ ਹਾਰਨ ਦਿੱਤੇ ਗਲਤ ਸਾਈਡ ਤੋਂ ਲਿਆ ਕੇ ਉਸ ਦੇ ਪਤੀ ਦੇ ਮੋਟਰਸਾਈਕਲ 'ਚ ਸਿੱਧੀ ਟੱਕਰ ਮਾਰੀ, ਜਿਸ ਕਰਕੇ ਉਸਦੇ ਪਤੀ ਸੁਰਜੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ ਬਾਅਦ ਵਿਚ ਸਿਵਲ ਹਸਪਤਾਲ ਬੇਗੋਵਾਲ ਲੈ ਕੇ ਗਏ, ਜਿਥੇ ਡਾਕਟਰਾਂ ਵਲੋਂ ਉਸ ਦੇ ਪਤੀ ਨੂੰ ਮਿ੍ਤਕ ਐਲਾਨ ਦਿੱਤਾ | ਬਾਅਦ 'ਚ ਪਤਾ ਲੱਗਾ ਕਿ ਕਾਰ ਨੂੰ ਜਸ਼ਨਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮਾਡਲ ਟਾਊਨ ਚਲਾ ਰਿਹਾ ਸੀ | ਥਾਣਾ ਭੁਲੱਥ ਪੁਲਿਸ ਨੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਨਕਾਬਪੋਸ਼ ਲੁਟੇਰੇ ਦਾਤਰ ਦੀ ਨੋਕ 'ਤੇ ਐਕਟਿਵਾ ਤੇ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ <br/> ਅਗਲੀ ਖ਼ਬਰ ਰੇਲ ਗੱਡੀ 'ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।