08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੁੱਕ ਮਨਜੀਤ ਕੌਰ ਸਵੈ ਇੱਛਾ ਸੇਵਾ ਮੁਕਤੀ ਮੌਕੇ ਸਨਮਾਨਿਤ

ਤੋਤੀ ਵਿਖੇ ਕੁੱਕ ਮਨਜੀਤ ਕੌਰ ਨੂੰ ਸੇਵਾ ਮੁਕਤੀ ਮੌਕੇ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਜਸਪਾਲ ਸਿੰਘ, ਸੀ. ਐੱਚ. ਟੀ. ਕੁਲਦੀਪ ਸਿੰਘ ਤੇ ਹੋਰ | ਤਸਵੀਰ : ਦਿਲਬਾਗ ਸਿੰਘ ਝੰਡ <br/> 29-03-2026
ਡਡਵਿੰਡੀ, 28 ਮਾਰਚ (ਦਿਲਬਾਗ ਸਿੰਘ ਝੰਡ)-ਸਰਕਾਰੀ ਪ੍ਰਾਇਮਰੀ ਸਕੂਲ ਤੋਤੀ ਵਿਖੇ ਬਤੌਰ ਕੁੱਕ ਵਜੋਂ ਸੇਵਾ ਨਿਭਾਅ ਰਹੀ ਮਨਜੀਤ ਕੌਰ ਵਲੋਂ ਸਵੈ ਇੱਛਾ ਨਾਲ ਲਈ ਸੇਵਾ ਮੁਕਤੀ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਵਿਦਾਇਗੀ ਪਾਰਟੀ ਦਿੱਤੀ ਗਈ | ਸਕੂਲ ਦੇ ਸਮੂਹ ਸਟਾਫ਼, ਸੈਂਟਰ ਹੈੱਡ ਟੀਚਰ ਮੁਹੱਬਲੀਪੁਰ ਕੁਲਦੀਪ ਸਿੰਘ, ਐਸ. ਐਮ. ਸੀ. ਦੇ ਚੇਅਰਮੈਨ ਮੰਗਾ ਸਿੰਘ, ਸਰਪੰਚ ਕੇਵਲ ਸਿੰਘ ਅਤੇ ਸਮੂਹ ਪੰਚਾਇਤ ਵਲੋਂ ਮਨਜੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਮੁਖੀ ਤੇ ਈ. ਟੀ. ਟੀ. ਅਧਿਆਪਕ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਜਸਪਾਲ ਸਿੰਘ ਨੇ ਮਨਜੀਤ ਕੌਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਕੂਲ ਦੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕਰਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ 17 ਸਾਲ ਲਗਾਤਾਰ ਸਕੂਲ 'ਚ ਸੇਵਾ ਨਿਭਾਉਣ ਤੋਂ ਬਾਅਦ ਖਾਲੀ ਹੱਥ ਘਰ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਅੱਜ ਦੀ ਤਰਾਸਦੀ ਹੈ ਕਿ ਪੰਜਾਬ ਦੇ ਸਮੂਹ ਸਕੂਲਾਂ 'ਚ ਕੁੱਕ ਬੀਬੀਆਂ 3000 ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੀਆਂ ਹਨ | ਇਸ ਤਨਖ਼ਾਹ ਨੂੰ ਮਹਿੰਗਾਈ ਦੇ ਦੌਰ ਵਿਚ ਬਿਲਕੁਲ ਵੀ ਜਾਇਜ਼ ਨਹੀਂ ਕਿਹਾ ਜਾ ਸਕਦਾ | ਇਸ ਮੌਕੇ ਜਸਪਾਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੁੱਕ ਬੀਬੀਆਂ ਦੀ ਤਨਖ਼ਾਹ 'ਚ ਤੁਰੰਤ ਵਾਧਾ ਕੀਤਾ ਜਾਵੇ | ਇਸ ਮੌਕੇ ਰਾਜਦੀਪ ਕੌਰ, ਰਚਨਾ, ਰੁਪਿੰਦਰ ਕੌਰ, ਈ. ਟੀ. ਟੀ. ਅਧਿਆਪਕ ਅਮਨਦੀਪ ਸਿੰਘ, ਕੁੱਕ ਅਮਰਜੀਤ ਕੌਰ, ਕੁਲਵਿੰਦਰ ਕੌਰ ਤੇ ਜਸਵੀਰ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਟੇਪ ਬਾਲ ਕ੍ਰਿਕਟ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਰਜੀਵ ਵਾਲੀਆ ਵਲੋਂ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।