09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਲਿਟਲ ਏਾਜਲਸ ਕੋ-ਐਡ ਸਕੂਲ ਦੇ ਵਿਦਿਆਰਥੀਆਂ ਨੇ ਸਵੱਛਤਾ ਮੁਹਿੰਮ ਤਹਿਤ ਕੱਢੀ ਰੈਲੀ <br/>

ਅਜੀਤ ਡੈਸਕ 29-03-2026
ਕਪੂਰਥਲਾ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਾਜਲਸ ਕੋ-ਐਡ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਵਲੋਂ ਸਵੱਛਤਾ ਮੁਹਿੰਮ ਤਹਿਤ ਆਸ ਪਾਸ ਦੇ ਖੇਤਰਾਂ ਵਿਚ ਫੈਲੀ ਗੰਦਗੀ ਤੇ ਲੱਗੇ ਕੂੜੇ ਦੇ ਢੇਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ, ਜਿਸ 'ਚ ਵਿਦਿਆਰਥੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਖ਼ੁਦ ਯੋਗਦਾਨ ਪਾਉਣ | ਸਕੂਲ ਦੀ ਹੈੱਡ ਗਰਲ ਧਰਿਤੀ ਗੁਪਤਾ ਨੇ ਸਫ਼ਾਈ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਉਪ ਪਿ੍ੰਸੀਪਲ ਬਬੀਤਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਆਲੇ ਦੁਆਲੇ ਫੈਲੀ ਗੰਦਗੀ ਦੇ ਢੇਰ ਚੁਕਵਾ ਕੇ ਸਕੂਲ ਦੇ ਚੌਗਿਰਦੇ ਨੂੰ ਸਾਫ਼ ਸੁਥਰਾ ਬਣਾਉਣ | ਉਨ੍ਹਾਂ ਨੇੜਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਕੂੜਾ ਕਰਕਟ ਸੜਕ ਕਿਨਾਰੇ ਸੁੱਟਣ ਦੀ ਬਜਾਏ ਸੰਬੰਧਿਤ ਥਾਵਾਂ 'ਤੇ ਸੁੱਟਣ ਜਿੱਥੋਂ ਨਿਗਮ ਵਲੋਂ ੋਜ਼ਾਨਾ ਕੂੜਾ ਚੁੱਕਿਆ ਜਾਂਦਾ ਹੈ |

ਪਿਛਲੀ ਖ਼ਬਰ ਐਮ. ਕਾਮ ਭਾਗ ਪਹਿਲਾ ਤੇ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਆਈ. ਟੀ. ਸੀ. ਮਿਸ਼ਨ ਸੁਨਹਿਰਾ ਕੱਲ ਤੇ ਬੰਧਨ ਕੋਨਨਗਰ ਸੰਸਥਾ ਵਲੋਂ 10 ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਾਮਾਨ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।