08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਇੰਟਰਨੈਸ਼ਨਲ ਪਾਵਰਲਿਫ਼ਟਰ ਪ੍ਰਦੀਪ ਘਈ ਭਾਕਿਯੂ ਕਾਦੀਆਂ ਭੁਲੱਥ ਇਕਾਈ ਦੇ ਪ੍ਰਧਾਨ ਨਿਯੁਕਤ

ਨਡਾਲਾ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਦੀਪ ਘਈ ਨੂੰ ਭੁਲੱਥ ਇਕਾਈ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਪ੍ਰਧਾਨ ਜਸਬੀਰ ਸਿੰਘ ਲਿੱਟਾ ਨਾਲ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ ਅਤੇ ਹਾਜ਼ਰ ਹੋਰ ਕਿਸਾਨ ਆਗੂ | ਤਸਵੀਰ : ਰਘਬਿੰਦਰ ਸਿੰਘ <br/> 30-03-2026
ਨਡਾਲਾ, 29 ਮਾਰਚ (ਰਘਬਿੰਦਰ ਸਿੰਘ)-ਨਡਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ ਤੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਯੂਨੀਅਨ ਵਲੋਂ ਇਕ ਅਹਿਮ ਫ਼ੈਸਲਾ ਲੈਂਦਿਆਂ ਨੌਜਵਾਨ ਆਗੂ ਪ੍ਰਦੀਪ ਘਈ ਨੂੰ ਭੁਲੱਥ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਆਗੂਆਂ ਨੇ ਉਮੀਦ ਜਤਾਈ ਕਿ ਪ੍ਰਦੀਪ ਘਈ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਨਿਭਾਅ ਨਾਲ ਨਿਭਾਉਂਦੇ ਹੋਏ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਨਵਨਿਯੁਕਤ ਪ੍ਰਧਾਨ ਪ੍ਰਦੀਪ ਘਈ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਤੇ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਬੀਰ ਲਿੱਟਾ ਨੇ ਕਿਹਾ ਕਿ ਜੋ ਟਰੰਪ ਤੇ ਮੋਦੀ ਨੇ ਸਮਝੌਤਾ ਕੀਤਾ ਹੈ ਉਹ ਕਿਸਾਨਾਂ ਦੇ ਖ਼ਿਲਾਫ਼ ਹੈ ਤੇ ਉਹ ਕਿਸਾਨੀ ਦਾ ਉਜਾੜਾ ਕਰੇਗਾ | ਇਸ ਮੌਕੇ ਪ੍ਰਦੀਪ ਘਈ ਨਾਲ ਸ਼ਾਮਲ ਹੋਏ ਸੰਨੀ ਦੱਤਾ ਭੁਲੱਥ, ਵਿਪਨ ਕੁਮਾਰ ਭੁਲੱਥ, ਨਵੀ ਬੱਬਰ, ਸ਼ੈਲੀ ਸੇਠੀ, ਸੰਨੀ ਸਹਿਗਲ, ਹਰਪ੍ਰੀਤ ਸਿੰਘ, ਜੋਗਾ ਸਿੰਘ ਇਬਰਾਹੀਮਵਾਲ, ਨਿਰਮਲ ਸਿੰਘ ਮੰਡ, ਅਮਰੀਕ ਸਿੰਘ ਘੱਗ, ਨਿਸ਼ਾਨ ਸਿੰਘ ਇਬਰਾਹੀਮਵਾਲ, ਮਨਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਇਬਰਾਹੀਮਵਾਲ, ਪਰਮਜੀਤ ਸਿੰਘ, ਬਲਵੰਤ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਤੂਰ, ਲਖਬੀਰ ਸਿੰਘ, ਸੁਖਪਾਲ ਸਿੰਘ ਵਾਲੀਆ, ਜੋਗਿੰਦਰ ਸਿੰਘ ਬਾਗੜੀਆਂ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਸਟਰ ਰਵਿੰਦਰ ਪਾਲ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਅੱਜ ਅਗਲੀ ਖ਼ਬਰ ਮਾਨਾ ਤਲਵੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।