08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪ੍ਰਾਇਮਰੀ ਸਕੂਲ ਅੱਲ੍ਹਾ ਦਿੱਤਾ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 30-03-2026
ਡਡਵਿੰਡੀ, 29 ਮਾਰਚ (ਦਿਲਬਾਗ ਸਿੰਘ ਝੰਡ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅੱਲ੍ਹਾ ਦਿੱਤਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਗੁਲਜਾਰ ਸਿੰਘ ਨਾਰਵੇ ਨੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਮੁਖੀ ਰਜਿੰਦਰ ਸਿੰਘ ਢੋਟ ਵਲੋਂ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੜ੍ਹੀ ਗਈ ਅਤੇ ਸਕੂਲ 'ਚ ਦਾਨੀ ਸੱਜਣਾਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕੀਤੇ ਵਿਕਾਸ ਕਾਰਜਾਂ 'ਤੇ ਰੌਸ਼ਨੀ ਪਾਉਂਦੇ ਹੋਏ ਨਵੇਂ ਦਾਖ਼ਲਿਆਂ ਸੰਬੰਧੀ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ | ਅੰਤ 'ਚ ਗੁਲਜ਼ਾਰ ਸਿੰਘ ਨਾਰਵੇ ਵਾਲਿਆਂ ਵਲੋਂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਪੰਜਵੀਂ ਜਮਾਤ ਦੇ ਪਹਿਲੇ ਸਥਾਨ 'ਤੇ ਰਹਿਣ ਵਾਲੇ ਬੱਚੇ ਨੂੰ ਸਾਈਕਲ ਤੇ ਬਾਕੀ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਸਟੇਸ਼ਨਰੀ ਵੰਡੀ ਗਈ ਅਤੇ ਦੂਸਰੀ ਜਮਾਤ ਦੇ ਬੱਚਿਆਂ ਨੂੰ ਸਕੂਲ ਬੈਗ ਦਿੱਤੇ ਗਏ | ਸਾਬਕਾ ਅਧਿਆਪਕਾ ਅਰਵਿੰਦਰ ਕੌਰ ਵਲੋਂ ਬੱਚਿਆਂ ਨੂੰ ਪਾਣੀ ਵਾਲੀਆਂ ਬੋਤਲਾਂ ਦਿੱਤੀਆਂ ਗਈਆਂ | ਡਾ. ਸਵਰਨ ਸਿੰਘ ਵਲੋਂ 3100 ਰੁਪਏ ਤੇ ਹੋਰ ਪਤਵੰਤੇ ਸੱਜਣਾਂ ਵਲੋਂ ਵੀ ਸਕੂਲ ਦੀ ਮਾਲੀ ਸਹਾਇਤਾ ਕੀਤੀ ਗਈ | ਇਸ ਮੌਕੇ ਸਕੂਲ ਵਿਚਲੇ ਵਿਕਾਸ ਕਾਰਜਾਂ 'ਚ ਵਿਸ਼ੇਸ਼ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਹਰਵੰਤ ਸਿੰਘ ਨੰਬਰਦਾਰ, ਸੁਖਦੇਵ ਸਿੰਘ ਵੜੈਚ, ਬਲਵਿੰਦਰ ਸਿੰਘ ਫ਼ੌਜੀ, ਡਾ. ਸਵਰਨ ਸਿੰਘ, ਕਸ਼ਮੀਰ ਸਿੰਘ, ਸੁਖਦੇਵ ਸਿੰਘ, ਚੇਅਰਪਰਸਨ ਰੇਖਾ, ਅਧਿਆਪਕ ਹਰਵਿੰਦਰ ਸਿੰਘ ਵਿਰਦੀ, ਤਜਵੀਰ ਕੌਰ, ਗੁਰਪ੍ਰੀਤ ਕੌਰ, ਨਿਸ਼ਾ ਅਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਲਵੰਡੀ ਚੌਧਰੀਆਂ ਸਕੂਲ 'ਚ ਸਾਲਾਨਾ ਨਤੀਜੇ ਘੋਸ਼ਿਤ <br/> ਅਗਲੀ ਖ਼ਬਰ ਪਿੰਡ ਫੱਤੂ ਚੱਕ ਵਿਖੇ 'ਆਪ' ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।