08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਤਲਵੰਡੀ ਚੌਧਰੀਆਂ ਸਕੂਲ 'ਚ ਸਾਲਾਨਾ ਨਤੀਜੇ ਘੋਸ਼ਿਤ <br/>

ਅਜੀਤ ਡੈਸਕ 30-03-2026
ਤਲਵੰਡੀ ਚੌਧਰੀਆਂ, 29 ਮਾਰਚ (ਪਰਸਨ ਲਾਲ ਭੋਲਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਪਿ੍ੰਸੀਪਲ ਸ਼ਸ਼ੀ ਕੁਮਾਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ ਵਿਖੇ ਗਿਆਰ੍ਹਵੀਂ, ਨੌਵੀਂ, ਸੱਤਵੀਂ ਤੇ ਛੇਵੀਂ ਜਮਾਤਾਂ ਦੇ ਸਾਲਾਨਾ ਨਤੀਜੇ ਘੋਸ਼ਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ | ਸਮਾਗਮ 'ਚ ਇੰਸਪੈਕਟਰ ਸੋਨਮਦੀਪ ਕੌਰ ਐਸ. ਐਚ. ਓ. ਥਾਣਾ ਤਲਵੰਡੀ ਚੌਧਰੀਆਂ, ਸਰਪੰਚ ਬਲਵਿੰਦਰ ਸਿੰਘ, ਗੁਰਵਿੰਦਰ ਕੌਰ (ਬਲਾਕ ਪ੍ਰਧਾਨ ਮਹਿਲਾ ਵਿੰਗ), ਪ੍ਰਦੀਪ ਥਿੰਦ, ਕਮਲਜੀਤ ਸਿੰਘ ਥਿੰਦ, ਸਰਬਜੀਤ ਸਿੰਘ (ਪੰਚ) ਤੇ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਸੁਮਨ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਰਹੀਆਂ | ਇਸ ਤੋਂ ਇਲਾਵਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਐਸ. ਐਚ. ਓ. ਸੋਨਮਦੀਪ ਕੌਰ ਨੇ ਲੜਕੀਆਂ ਨੂੰ ਮਿਹਨਤ ਤੇ ਹੌਸਲੇ ਨਾਲ ਜੀਵਨ ਵਿਚ ਕਾਮਯਾਬੀ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਸਰਪੰਚ ਸਰਦਾਰ ਬਲਵਿੰਦਰ ਸਿੰਘ ਨੇ ਚੰਗੇ ਨਤੀਜੇ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਭਰੀ ਜਾਵੇਗੀ ਤੇ ਗਿਆਰਵੀਂ-ਬਾਰ੍ਹਵੀਂ ਜਮਾਤ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ | ਇਸ ਦੌਰਾਨ ਉਨ੍ਹਾਂ ਸਕੂਲ ਦੀ ਵਧੀਆ ਕਾਰਗੁਜ਼ਾਰੀ 'ਤੇ 10,000 ਰੁਪਏ ਦਾ ਦਾਨ ਵੀ ਦਿੱਤਾ | ਨਤੀਜਿਆਂ ਅਨੁਸਾਰ 11ਵੀਂ ਜਮਾਤ ਵਿਚ ਜੈਸਮੀਨ ਕੌਰ ਪਹਿਲੇ, ਤਨਵੀ ਖੰਨਾ ਦੂਜੇ ਤੇ ਹਰਪਿ੍ਆ ਤੀਜੇ ਥਾਨ 'ਤੇ ਰਹੇ | ਨੌਵੀਂ ਜਮਾਤ ਵਿਚ ਗਗਨਦੀਪ ਕੌਰ ਪਹਿਲੇ, ਗੁਰਨੂਰ ਸਿੰਘ ਦੂਜੇ ਤੇ ਗੁਰਵਿੰਦਰ ਸਿੰਘ ਤੀਜੇ ਸਥਾਨ 'ਤੇ ਰਹੇ | ਸੱਤਵੀਂ ਜਮਾਤ ਵਿਚ ਮਨਪ੍ਰੀਤ ਕੌਰ ਪਹਿਲੇ, ਸਾਹਿਬਦੀਪ ਕੌਰ ਦੂਜੇ ਤੇ ਮੇਹਰਦੀਪ ਕੌਰ ਤੀਜੇ ਸਥਾਨ 'ਤੇ ਰਹੇ | ਛੇਵੀਂ ਜਮਾਤ 'ਚ ਹਰਮਨ ਕੌਰ ਪਹਿਲੇ, ਜਪਮਨਜੀਤ ਕੌਰ ਦੂਜੇ ਤੇ ਸਮਰਦੀਪ ਸਿੰਘ ਤੀਜੇ ਸਥਾਨ 'ਤੇ ਰਹੇ | ਸਮਾਗਮ ਦੌਰਾਨ ਸਾਇੰਸ ਮਿਸਟ੍ਰੈੱਸ ਸੁਖਵਿੰਦਰ ਕੌਰ, ਮੰਨੂ, ਸੰਦੀਪ ਕੌਰ, ਨਵਜੋਤ ਕੌਰ, ਬਲਵੀਰ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ ਅਤੇ ਦਵਿੰਦਰ ਸਿੰਘ (ਕਲਰਕ) ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ ਅੱਲ੍ਹਾ ਦਿੱਤਾ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।