08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 30-03-2026
ਸੁਲਤਾਨਪੁਰ ਲੋਧੀ, 29 ਮਾਰਚ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਤਾਬਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਇਕ ਸ਼ਾਨਦਾਰ ਸਮਾਗਮ ਕਰਵਾਇਆ, ਜਿਸ 'ਚ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪਿ੍ੰਸੀਪਲ ਜਸਬੀਰ ਕੌਰ ਨੇ ਕਿਹਾ ਕਿ ਕਿ ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਇਸ ਇਲਾਕੇ ਅੰਦਰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ | ਇੱਥੋਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ 'ਚ ਚੰਗੀਆਂ ਮੱਲਾਂ ਮਾਰ ਰਹੇ ਹਨ | ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਬੱਚਿਆਂ ਵੱਲ ਹੋਰ ਧਿਆਨ ਦੇਣ ਤਾਂ ਜੋ ਉਨ੍ਹਾਂ ਨੂੰ ਹੋਰ ਉਤਸ਼ਾਹ ਮਿਲ ਸਕੇ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਢੋਟ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਉੱਚ ਮੁਕਾਮ ਹਾਸਿਲ ਕਰਨ ਲਈ ਸਖ਼ਤ ਮਿਹਨਤ ਬਹੁਤ ਲੋੜ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਮਾਡਲ ਸਕੂਲ ਸ਼ਤਾਬਗੜ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਾ ਰਿਹਾ ਹੈ | ਇਸ ਮੌਕੇ ਨਰਸਰੀ ਤੋਂ ਨੌਵੀਂ ਜਮਾਤ ਤੱਕ ਪਹਿਲੀਆਂ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਜਨੀ ਰਾਣੀ, ਬੀਨਾ ਸ਼ਰਮਾ, ਸੰਦੀਪ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ, ਸ਼ਰਨਜੀਤ ਕੌਰ ਤੇ ਰਜਨੀ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਬਲਜਿੰਦਰ ਠੇਕੇਦਾਰ ਤੇ ਸਰੂਪ ਸਿੰਘ ਖਲਵਾੜਾ ਹੋਏ ਸਨਮਾਨਿਤ <br/> ਅਗਲੀ ਖ਼ਬਰ ਤਲਵੰਡੀ ਚੌਧਰੀਆਂ ਸਕੂਲ 'ਚ ਸਾਲਾਨਾ ਨਤੀਜੇ ਘੋਸ਼ਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।