08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਫਗਵਾੜਾ ਤੋਂ ਵਾਹਦ ਰੋਡ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ-ਜਲਦੀ ਮੁੜ ਉਸਾਰੀ ਦੀ ਮੰਗ

ਫਗਵਾੜਾ ਤੋਂ ਵਾਹਦ ਰੋਡ ਵਾਲੀ ਸੜਕ ਦੀ ਖਸਤਾ ਹਾਲਤ ਦੀਆਂ ਮੂੰਹ ਬੋਲਦੀਆਂ ਤਸਵੀਰਾਂ | ਤਸਵੀਰ : ਵਾਲੀਆ <br/> 30-03-2026
ਫਗਵਾੜਾ, 29 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਵਾਹਦ ਨੂੰ ਜੋੜਨ ਵਾਲੀ ਲਿੰਕ ਸੜਕ ਦੀ ਹਾਲਤ ਕਾਫ਼ੀ ਸਮੇਂ ਤੋਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਰੋਜ਼ਾਨਾ ਹਜ਼ਾਰਾਂ ਵਾਹਨ ਇਸ ਸੜਕ ਰਾਹੀਂ ਗੁਜ਼ਰਦੇ ਹਨ ਤੇ ਦਰਜਨਾਂ ਪਿੰਡਾਂ ਨੂੰ ਇਹ ਸੜਕ ਸ਼ਹਿਰ ਨਾਲ ਜੋੜਦੀ ਹੈ, ਪਰ ਸੜਕ ਵਿਚਕਾਰ ਪਏ ਵੱਡੇ ਤੇ ਡੂੰਘੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਹੋਈ ਬਰਸਾਤ ਤੋਂ ਬਾਅਦ ਟੋਇਆਂ 'ਚ ਪਾਣੀ ਭਰ ਜਾਣ ਨਾਲ ਹਾਦਸਿਆਂ ਦਾ ਖ਼ਤਰਾ ਹੋਰ ਵੀ ਵੱਧ ਗਿਆ ਹੈ | ਖ਼ਾਸ ਤੌਰ 'ਤੇ ਰਾਤ ਦੇ ਸਮੇਂ ਇਥੇ ਕੋਈ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਇਲਾਕੇ ਦੇ ਲੋਕਾਂ ਮੁਤਾਬਿਕ ਕਾਫ਼ੀ ਸੰਗਤ ਇਸ ਸੜਕ ਰਾਹੀਂ ਵਾਇਆ ਜੇਜੋਂ ਬਾਬਾ ਬਾਲਕ ਨਾਥ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਹੈ | ਇਸ ਤੋਂ ਇਲਾਵਾ ਸਕੂਲੀ ਬੱਸਾਂ ਦੀ ਵੀ ਕਾਫ਼ੀ ਆਵਾਜਾਈ ਰਹਿੰਦੀ ਹੈ, ਜਿਸ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵਿਚ ਚਿੰਤਾ ਵਧ ਰਹੀ ਹੈ | ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਇਸ ਸੜਕ ਦੀ ਮੁੜ ਉਸਾਰੀ ਨਹੀਂ ਕਰਵਾਈ ਗਈ | ਸੜਕ ਦੀ ਮਾੜੀ ਹਾਲਤ ਦੇ ਚੱਲਦਿਆਂ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਲਾਕਾ ਵਾਸੀਆਂ ਨੇ ਸੂਬਾ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਲਿੰਕ ਸੜਕਾਂ ਦਾ ਜਾਲ ਵਿਛਾਉਣ ਦੀਆਂ ਗੱਲਾਂ ਕਰਦੀ ਹੈ, ਪਰ ਦੂਜੇ ਪਾਸੇ ਖਸਤਾ ਹਾਲ ਸੜਕਾਂ ਦੀ ਮੁਰੰਮਤ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਰਾਹਗੀਰਾਂ ਤੇ ਵਾਹਨ ਚਾਲਕਾਂ ਨੇ ਸਰਕਾਰ ਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਜਲਦੀ ਮੁੜ ਉਸਾਰੀ ਕਰਵਾਈ ਜਾਵੇ ਤਾਂ ਜੋ ਹਾਦਸਿਆਂ ਦੇ ਖ਼ਤਰੇ ਤੋਂ ਮੁਕਤੀ ਮਿਲ ਸਕੇ ਤੇ ਆਮ ਲੋਕਾਂ ਦੀ ਜ਼ਿੰਦਗੀ ਸੁਰੱਖਿਅਤ ਬਣੀ ਰਹੇ |
ਪਿਛਲੀ ਖ਼ਬਰ ਔਜਲਾ ਫਾਟਕ ਨਜ਼ਦੀਕ ਰੇਲਵੇ ਲਾਈਨਾਂ ਨੇੜੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਬਲਜਿੰਦਰ ਠੇਕੇਦਾਰ ਤੇ ਸਰੂਪ ਸਿੰਘ ਖਲਵਾੜਾ ਹੋਏ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।