08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 30-03-2026
ਕਪੂਰਥਲਾ, 29 ਮਾਰਚ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਅਕਾਦਮਿਕ ਖੇਤਰ 'ਚ ਫਿਰ ਇਕਵਾਰ ਆਪਣੀ ਸ਼ਾਨਦਾਰ ਸ਼ਾਨ ਬਣਾਈ ਹੈ ਤੇ ਪੰਜਵੇਂ ਸਮੈਸਟਰ ਦੇ ਨਤੀਜਿਆਂ 'ਚ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਉੱਚਾ ਕੀਤਾ ਹੈ | ਨਤੀਜੇ ਦੌਰਾਨ ਕਾਲਜ ਵਿਦਿਆਰਥਣ ਪ੍ਰਨੀਤ ਕੌਰ, ਨਵਰੋਜ ਕੌਰ ਤੇ ਨਵਰੀਤ ਕੌਰ ਨੇ 9.20 ਸੀਜੀਪੀਏ ਅੰਕ ਪ੍ਰਾਪਤ ਕਰਕੇ ਉੱਤਮ ਪ੍ਰਦਰਸ਼ਨ ਕੀਤਾ | ਵਿਦਿਆਰਥਣਾਂ ਦੀ ਇਸ ਪ੍ਰਾਪਤੀ 'ਤੇ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਵਿਭਾਗ ਮੁਖੀ ਡਾ. ਪਰਮਜੀਤ ਕੌਰ ਤੇ ਉਨ੍ਹਾਂ ਦੇ ਟੀਮ ਦੇ ਊਧਮ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜੇ ਆਏ ਹਨ |

ਪਿਛਲੀ ਖ਼ਬਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ 'ਚ ਅਧਿਆਪਕ ਤੇ ਮਾਪੇ ਮਿਲਣੀ ਤੇ ਗਰੈਜੂਏਸ਼ਨ ਸੈੈਰੇਮਨੀ ਦਾ ਆਯੋਜਨ ਅਗਲੀ ਖ਼ਬਰ ਚੋਣ ਗਾਰੰਟੀਆਂ ਪੂਰੀਆਂ ਕੀਤੇ ਜਾਣ 'ਤੇ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ-ਗਗਨਦੀਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।