ਭੁਲੱਥ, 30 ਮਾਰਚ (ਮਨਜੀਤ ਸਿੰਘ ਰਤਨ)-ਸਰਕਾਰ ਵਲੋਂ ਬੱਚਿਆਂ ਨੂੰ ਆਪਣੇ ਹੱਥੀ ਕੰਮ ਕਰਨ 'ਚ ਸਮਰੱਥ ਬਣਾਉਣ ਲਈ ਸਰਕਾਰੀ ਸਕੂਲਾਂ ਵਿਚ ਜੋ ਵੋਕੇਸ਼ਨਲ ਸਿੱਖਿਆ ਸ਼ੁਰੂ ਕੀਤੀ ਗਈ ਹੈ | ਇਸੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਵਿਦਿਆਰਥੀਆਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਤਾਂ ਜੋ ਲੋੜ ਪੈਣ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਮੁੱਢਲੀ ਸਹਾਇਤਾ ਦੇ ਸਕਣ | ਉਪਰੋਕਤ ਜਾਣਕਾਰੀ ਸਕੂਲ ਇੰਚਾਰਜ ਜਗਤਾਰ ਸਿੰਘ ਵਲੋਂ ਦਿੱਤੀ ਗਈ | ਇਸ ਮੌਕੇ ਜਗਤਾਰ ਸਿੰਘ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ, ਗੁਰਪ੍ਰਤਾਪ ਸਿੰਘ ਲੈਕਚਰਾਰ, ਧਿਆਨ ਸਿੰਘ, ਨਵੀਨਤਾ, ਨੀਲਮ ਰਾਣੀ, ਸਰਬਜੀਤ ਕੌਰ, ਸੁਮਨ ਬਜਾਜ, ਮੋਨਿਕਾ ਰਾਣੀ, ਚਰਨਜੀਤ ਕੌਰ, ਮਹਿੰਦਰ ਪਾਲ, ਕੁਲਜੀਤ ਸਿੰਘ, ਲਖਵੀਰ ਸਿੰਘ, ਜੋਤੀ, ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |