18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡਾਂ ਦੀਆਂ ਸੰਗਤਾਂ ਵਲੋਂ ਪਵਿੱਤਰ ਵੇਈਾ ਦੀ ਸਫ਼ਾਈ ਸ਼ੁਰੂ <br/>

ਅਜੀਤ ਡੈਸਕ 31-03-2026
ਸੁਲਤਾਨਪੁਰ ਲੋਧੀ, 30 ਮਾਰਚ (ਥਿੰਦ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ਦੀ ਸਫ਼ਾਈ ਤੇ ਸੰਭਾਲ ਲਈ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਕੁੱਝ ਦਿਨ ਪਹਿਲਾਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਲਗਪਗ 40 ਪਿੰਡਾਂ ਦੀਆਂ ਸੰਗਤਾਂ ਨੇ ਵੇਈਾ ਦੀ ਸਫ਼ਾਈ ਤੇ ਸੁੰਦਰਤਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੰਭਾਲਣ ਦਾ ਅਹਿਦ ਲਿਆ | ਇਸ ਅਧੀਨ ਹਫ਼ਤੇ 'ਚ ਇਕ ਦਿਨ ਸੇਵਾ ਲਈ ਹਾਜ਼ਰੀ ਲਗਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਸੀ | ਇਸ ਮੁਹਿੰਮ ਤਹਿਤ ਪਿੰਡ ਚੱਕ ਚੇਲਾ, ਤਲਵੰਡੀ ਮਾਧੋ, ਸੋਹਲ ਖ਼ਾਲਸਾ, ਮਾਲਾ, ਸ਼ੇਰਪੁਰ, ਸੀਚੇਵਾਲ ਤੇ ਤਾਰਪੁਰ ਸਮੇਤ ਕਰੀਬ 7 ਪਿੰਡਾਂ ਦੀ ਸੰਗਤ ਵੇਈਾ ਦੀ ਸਫ਼ਾਈ ਲਈ ਪਹੁੰਚੀ ਸੀ | ਇਸ ਮੌਕੇ ਸਰਪੰਚ ਬੂਟਾ ਸਿੰਘ ਸੀਚੇਵਾਲ, ਸਰਪੰਚ ਅਮਰੀਕ ਸਿੰਘ ਤਲਵੰਡੀ ਮਾਧੋ ਤੇ ਸਰਪੰਚ ਜੋਗਾ ਸਿੰਘ ਨੇ ਸੰਤ ਸੀਚੇਵਾਲ ਵਲੋਂ ਪਿੰਡਾਂ ਨੂੰ ਗਰੁੱਪਾਂ ਵਿਚ ਵੰਡ ਕੇ ਦਿੱਤੀ ਗਈ ਸੇਵਾ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ ਕਿ ਉਹ ਬਾਬੇ ਨਾਨਕ ਦੀ ਪਵਿੱਤਰ ਵੇਈਾ ਦੀ ਸੇਵਾ ਕਰ ਰਹੇ ਹਨ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੰਤ ਸੀਚੇਵਾਲ ਦੀ ਅਣਥੱਕ ਮਿਹਨਤ ਦੇ ਨਤੀਜੇ ਵਜੋਂ ਅੱਜ ਵੇਈਾ ਮੁੜ ਆਪਣੇ ਪਹਿਲੇ ਸਰੂਪ 'ਚ ਵਹਿ ਰਹੀ ਹੈ ਤੇ ਇਹ ਸਥਾਨ ਸਿੱਖ ਇਤਿਹਾਸ ਦਾ ਮਹੱਤਵਪੂਰਨ ਤੀਰਥ ਅਸਥਾਨ ਬਣ ਚੁੱਕਾ ਹੈ, ਜਿਥੇ ਰੋਜ਼ਾਨਾ ਹਜ਼ਾਰਾਂ ਸੰਗਤਾਂ ਦਰਸ਼ਨ ਤੇ ਇਸ਼ਨਾਨ ਲਈ ਪਹੁੰਚਦੇ ਹਨ | ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਵੇਈਾ 'ਚ ਆਏ ਬਦਲਾਅ ਦਾ ਸਾਰਾ ਸਿਹਰਾ ਸੰਗਤਾਂ ਦੀ ਨਿਸ਼ਕਾਮ ਸੇਵਾ ਨੂੰ ਜਾਂਦਾ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਸ ਸਫ਼ਾਈ ਮੁਹਿੰਮ 'ਚ ਹਿੱਸਾ ਲਵੇ | ਇਸ ਮੌਕੇ ਸੁਰਜੀਤ ਸਿੰਘ ਸ਼ੰਟੀ, ਗੁਰਦੇਵ ਸਿੰਘ ਫ਼ੌਜੀ, ਸਤਨਾਮ ਸਿੰਘ ਸਾਧੀ, ਰਣਜੀਤ ਸਿੰਘ, ਸੁਖਜੀਤ ਸਿੰਘ ਸੋਨੀ, ਗੁਰਦੀਪ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਅੰਮਿ੍ਤਪਾਲ ਸਿੰਘ, ਜੱਸਾ ਸਿੰਘ, ਗੁਰਸੇਵਕ, ਜਗਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਕਾਰਸੇਵਾ ਵਿਚ ਭਾਗ ਲਿਆ |

ਪਿਛਲੀ ਖ਼ਬਰ ਚਾਰ ਅਣਪਛਾਤੇ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਕੋਲੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਿਆ <br/> ਅਗਲੀ ਖ਼ਬਰ ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਨੇ ਮਾਂ ਅੰਬੇ ਗਰਲਜ਼ ਸਕੂਲ ਦੀਆਂ 25 ਹੋਣਹਾਰ ਵਿਦਿਆਰਥਣਾਂ ਨੂੰ ਵੰਡੇ ਵਜ਼ੀਫ਼ੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।