18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਚਾਰ ਅਣਪਛਾਤੇ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਕੋਲੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਿਆ <br/>

ਅਜੀਤ ਡੈਸਕ 31-03-2026
ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਪਿੰਡ ਉੱਘੀ ਤੋਂ ਆਪਣੇ ਘਰ ਪਿੰਡ ਸਿੱਧਵਾਂ ਦੋਨਾਂ ਮੋਟਰਸਾਈਕਲ 'ਤੇ ਵਾਪਸ ਆ ਰਹੇ ਇਕ ਵਿਅਕਤੀ ਨੂੰ ਰਸਤੇ 'ਚ ਚਾਰ ਅਣਪਛਾਤੇ ਲੁਟੇਰਿਆਂ ਨੇ ਰੋਕ ਕੇ ਉਸ ਕੋਲੋਂ ਨਕਦੀ ਤੇ ਮੋਬਾਈਲ ਫ਼ੋਨ ਖੋਹ ਲਿਆ ਤੇ ਉਸ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਵੀ ਕਰ ਦਿੱਤਾ, ਜਿਸ ਨੂੰ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਜਸਬੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸਿੱਧਵਾਂ ਦੋਨਾਂ ਨੇ ਦੱਸਿਆ ਕਿ ਉਹ ਪਿੰਡ ਉੱਘੀ ਵਿਖੇ ਕਿਸੇ ਕੰਮ ਨੂੰ ਗਿਆ ਸੀ ਜਦੋਂ ਉਹ ਰਾਤ ਦੇ ਸਮੇਂ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਰਸਤੇ 'ਚ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਤੇ ਦੋ ਵਿਅਕਤੀਆਂ ਨੂੰ ਲਿਫ਼ਟ ਦੇਣ ਦਾ ਕਹਿਣ ਲੱਗੇ | ਜਦੋਂ ਉਸ ਨੇ ਦੋ ਵਿਅਕਤੀਆਂ ਨੂੰ ਮੋਟਰਸਾਈਕਲ 'ਤੇ ਬਿਠਾਇਆ ਤਾਂ ਉਨ੍ਹਾਂ ਨੇ ਉਸ ਦੀ ਧੋਣ 'ਤੇ ਤੇਜ਼ਧਾਰ ਹਥਿਆਰ ਰੱਖ ਦਿੱਤਾ ਤੇ ਉਸ ਕੋਲੋਂ ਉਸ ਦਾ ਮੋਬਾਈਲ ਫ਼ੋਨ ਤੇ 3 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਉਸ ਉਪਰੰਤ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਭੁਲੱਥ 'ਚ ਗੈਸ ਸਿਲੰਡਰ ਨਾ ਮਿਲਣ ਕਰਕੇ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਪਿੰਡਾਂ ਦੀਆਂ ਸੰਗਤਾਂ ਵਲੋਂ ਪਵਿੱਤਰ ਵੇਈਾ ਦੀ ਸਫ਼ਾਈ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।