18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮੋਟਰਸਾਈਕਲ ਸਵਾਰ ਦੋ ਲੁਟੇਰੇ ਵਿਅਕਤੀ ਕੋਲੋਂ ਨਕਦੀ ਖੋਹ ਕੇ ਫ਼ਰਾਰ <br/>

ਅਜੀਤ ਡੈਸਕ 31-03-2026
ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਰਮਨੀਕ ਚੌਕ ਵਿਖੇ ਐਕਟਿਵਾ 'ਤੇ ਜਾ ਰਹੇ ਇਕ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਕੁੜਤੇ ਦੀ ਜੇਬ ਵਿਚੋਂ ਲਗਪਗ 60 ਤੋਂ 70 ਹਜ਼ਾਰ ਰੁਪਏ ਨਕਦੀ ਖੋਹ ਕੇ ਫ਼ਰਾਰ ਹੋ ਗਏ ਜਦਕਿ ਐਕਟਿਵਾ ਸਵਾਰ ਵਿਅਕਤੀ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ | ਜ਼ੇਰੇ ਇਲਾਜ ਚਰਨਜੀਤ ਨਾਗਪਾਲ ਪੁੱਤਰ ਓਮ ਪ੍ਰਕਾਸ਼ ਵਾਸੀ ਜਰਮਨੀ ਦਾਸ ਪਾਰਕ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਰਾਤ ਕਰੀਬ 9:30 ਵਜੇ ਰਮਨੀਕ ਚੌਕ ਨੇੜੇ ਇਕ ਦੋਸਤ ਨੂੰ ਮਿਲਣ ਜਾ ਰਿਹਾ ਸੀ | ਜਦੋਂ ਉਹ ਰਮਨੀਕ ਚੌਕ ਵਿਖੇ ਪੁੱਜਿਆਂ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ 'ਚੋਂ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਉਸਦੇ ਕੁੜਤੇ ਦੀ ਜੇਬ 'ਚ ਪਏ 60 ਤੋਂ 70 ਹਜ਼ਾਰ ਰੁਪਏ ਅਚਾਨਕ ਖਿੱਚ ਲਏ, ਜਿਸ ਕਾਰਨ ਉਹ ਐਕਟਿਵਾ ਤੋਂ ਡਿੱਗ ਜ਼ਖ਼ਮੀ ਹੋ ਗਿਆ ਜਦਕਿ ਲੁਟੇਰੇ ਨਕਦੀ ਲੈ ਕੇ ਫ਼ਰਾਰ ਹੋ ਗਏ, ਜਿਸ ਦਾ ਇਲਾਜ ਸਿਵਲ ਹਸਪਤਾਲ 'ਚ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਇਕ ਜ਼ਖ਼ਮੀ <br/> ਅਗਲੀ ਖ਼ਬਰ ਭੁਲੱਥ 'ਚ ਗੈਸ ਸਿਲੰਡਰ ਨਾ ਮਿਲਣ ਕਰਕੇ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।