18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਇਕ ਜ਼ਖ਼ਮੀ <br/>

ਅਜੀਤ ਡੈਸਕ 31-03-2026
ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ 'ਤੇ ਕਾਦੂਪੁਰ ਵਿਖੇ ਪੈਟਰੋਲ ਪੰਪ ਨੇੜੇ ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਕਾਰ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਪੱਪੂ ਵਾਸੀ ਫੂਲਵਾਲ ਬਾਘਾ ਪੁਰਾਣਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਾੜੇ ਪਿੰਡ ਠੇਕੇ 'ਤੇ ਜ਼ਮੀਨ ਹੈ ਤੇ ਉਹ ਉੱਥੇ ਖੇਤੀ ਦਾ ਕੰਮ ਕਰਦੇ ਹਨ | ਅੱਜ ਜਦੋਂ ਜਸਵਿੰਦਰ ਸਿੰਘ ਲੇਬਰ ਛੱਡ ਕੇ ਰਾਤ ਸਮੇਂ ਵਾਪਸ ਘਰ ਜਾ ਰਿਹਾ ਸੀ ਤਾਂ ਕਾਦੂਪੁਰ ਨੇੜੇ ਉਸ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ ਜਿਸ ਵਿਚ ਉਹ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਜੀ. ਐਨ. ਏ. ਯੂਨੀਵਰਸਿਟੀ ਨੇ 36 ਮਿੰਟਾਂ 'ਚ 2026 ਮੌਕਟੇਲ ਬਣਾ ਕੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ 'ਚ ਦਰਜ ਕੀਤਾ ਨਾਂਅ... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਲੁਟੇਰੇ ਵਿਅਕਤੀ ਕੋਲੋਂ ਨਕਦੀ ਖੋਹ ਕੇ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।