18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮਿੱਠੜਾ ਕਾਲਜ ਦੇ ਫੈਸ਼ਨ ਡਿਜਾਇਨ ਵਿਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 31-03-2026
ਕਪੂਰਥਲਾ, 30 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜਾਇਨ ਵਿਭਾਗ ਦਾ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਵਿਭਾਗ ਦੀ ਇੰਚਾਰਜ ਅਮਨਦੀਪ ਕੌਰ ਨੇ ਦੱਸਿਆ ਕਿ ਪਹਿਲੇ ਸਮੈਸਟਰ 'ਚ ਕੋਮਲਪ੍ਰੀਤ ਕੌਰ ਪਹਿਲੇ, ਜਸਦੀਪ ਕੌਰ ਦੂਜੇ ਤੇ ਜਸਲੀਨ ਕੌਰ ਤੀਜੇ ਸਥਾਨ 'ਤੇ ਰਹੀ ਜਦਕਿ ਤੀਜੇ ਸਮੈਸਟਰ 'ਚ ਮਨਪ੍ਰੀਤ ਕੌਰ ਨੇ ਵਧੀਆ ਅੰਕ ਹਾਸਿਲ ਕਰਕੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਫੈਸ਼ਨ ਡਿਜਾਇਨ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਫੈਸ਼ਨ ਡਿਜਾਇਨ ਵਿਭਾਗ ਦੇ ਪਹਿਲੇ ਤੇ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਸਟਾਫ਼, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਤੇ ਪ੍ਰੇਰਨਾਦਾਇਕ ਮਹੋਲ ਪ੍ਰਦਾਨ ਕਰਨ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਕਾਮਰੇਡ ਗੁਰਦਾਸ ਸਿੰਘ ਯਾਦਗਾਰੀ ਸਮਾਗਮ ਨੂੰ ਅੱਜ ਸੁਖਵਿੰਦਰ ਸਿੰਘ ਸੇਖੋਂ ਸੰਬੋਧਨ ਕਰਨਗੇ ਅਗਲੀ ਖ਼ਬਰ ਜੀ. ਐਨ. ਏ. ਯੂਨੀਵਰਸਿਟੀ ਨੇ 36 ਮਿੰਟਾਂ 'ਚ 2026 ਮੌਕਟੇਲ ਬਣਾ ਕੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ 'ਚ ਦਰਜ ਕੀਤਾ ਨਾਂਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।