18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਗੁਰੂ ਘਰ ਦੇ ਕੀਰਤਨੀਏ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ <br/>

ਅਜੀਤ ਡੈਸਕ 31-03-2026
ਫਗਵਾੜਾ, 30 ਮਾਰਚ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਿਸ਼ਾਹੀ ਛੇਵੀਂ ਫਗਵਾੜਾ ਵਿਖੇ ਗੁਰੂ ਘਰ ਦੇ ਕੀਰਤਨੀਏ ਭਾਈ ਸੱਤਾ ਸਿੰਘ ਤੇ ਭਾਈ ਬਲਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲਿਆਂ ਦੇ ਉਪਰਾਲੇ ਸਦਕਾ ਸੰਗਤਾਂ ਦੇ ਸਹਿਯੋਗ ਦੂਜਾ ਗੁਰਮਤਿ ਸਮਾਗਮ ਕਰਵਾਇਆ | ਦੇਰ ਰਾਤ ਤੱਕ ਸਜੇ ਗੁਰਮਤਿ ਸਮਾਗਮ 'ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲੇ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ , ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲੇ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹੈੱਡਗ੍ਰੰਥੀ ਭਾਈ ਅਮਰਜੀਤ ਸਿੰਘ ਨੇ ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲਿਆਂ ਨੂੰ ਇਸ ਉਪਰਾਲੇ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਅੰਤ 'ਚ ਮੈਨੇਜਰ ਨਰਿੰਦਰ ਸਿੰਘ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਮਾਸਟਰ ਹਰਭਜਨ ਸਿੰਘ ਭੁੱਲਾਰਾਈ, ਸੁਖਦੇਵ ਸਿੰਘ ਬਾਂਸਲ, ਜਤਿੰਦਰਪਾਲ ਸਿੰਘ ਪਾਲਹੀ, ਗੁਰਦੀਪ ਸਿੰਘ ਖੇੜਾ, ਰਣਜੀਤ ਸਿੰਘ ਜੀਤੀ, ਜਸਵਿੰਦਰ ਸਿੰਘ ਘੁੰਮਣ, ਤਜਿੰਦਰ ਸਿੰਘ ਬਾਵਾ ਵਾਲੀਆ, ਦਲਜੀਤ ਸਿੰਘ ਹੈੱਡਗ੍ਰੰਥੀ, ਜਸਵੀਰ ਸਿੰਘ ਟਿੱਬੀ, ਜਤਿੰਦਰ ਸਿੰਘ ਖ਼ਾਲਸਾ, ਭਾਈ ਹਰਜਿੰਦਰ ਸਿੰਘ ਖ਼ਾਲਸਾ, ਭਾਈ ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਕਾਮਰੇਡ ਗੁਰਦਾਸ ਸਿੰਘ ਯਾਦਗਾਰੀ ਸਮਾਗਮ ਨੂੰ ਅੱਜ ਸੁਖਵਿੰਦਰ ਸਿੰਘ ਸੇਖੋਂ ਸੰਬੋਧਨ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।