18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 31-03-2026
ਭੁਲੱਥ, 30 ਮਾਰਚ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਹੇ ਮਰਹੂਮ ਗੁਰਚਰਨ ਸਿੰਘ ਕੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਗਿਆ ਸੀ, ਉਨ੍ਹਾਂ ਦੇ ਦਿਹਾਂਤ ਉਪਰੰਤ ਹਰਪਿੰਦਰ ਸਿੰਘ ਭਿੰਦਾ ਭੁਲੱਥ ਨੂੰ ਸਮੂਹ ਅਹੁਦੇਦਾਰਾਂ ਦੀ ਸਹਿਮਤੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਕਾਨੂੰਨੀ ਸਲਾਹਕਾਰ ਐਡਵੋਕੇਟ ਪੰਥਜੀਤ ਸਿੰਘ ਪੱਡਾ, ਬਲਵੀਰ ਸਿੰਘ ਜੇ. ਈ. ਕੈਸ਼ੀਅਰ ਪੰਡੋਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਹੂਮ ਗੁਰਚਰਨ ਸਿੰਘ ਕੰਗ ਵਲੋਂ ਆਪਣੇ ਦਿਹਾਂਤ ਤੋਂ ਤਿੰਨ ਮਹੀਨੇ ਪਹਿਲਾਂ ਯੂਨੀਅਨ ਦੀ ਜ਼ਿੰਮੇਵਾਰੀ ਬਤੌਰ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੂੰ ਸੌਂਪ ਦਿੱਤੀ ਗਈ ਸੀ, ਜਿਸ ਕਰਕੇ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਦਿਹਾਂਤ ਉਪਰੰਤ ਜ਼ਿਲ੍ਹਾ ਪ੍ਰਧਾਨ ਵਜੋਂ ਹਰਪਿੰਦਰ ਸਿੰਘ ਭਿੰਦਾ ਨੂੰ ਨਿਯੁਕਤ ਕੀਤਾ ਗਿਆ ਹੈ | ਹਰਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਕਿਸਾਨ ਵੀਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਹਰ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣਗੇ | ਉਨ੍ਹਾਂ ਸਾਰੇ ਕਿਸਾਨ ਵੀਰਾਂ ਤੇ ਯੂਨੀਅਨ ਦੇ ਅਹੁਦੇਦਾਰਾਂ ਨੂੰ 6 ਮਾਰਚ ਨੂੰ ਮਰਹੂਮ ਗੁਰਚਰਨ ਸਿੰਘ ਕੰਗ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਮੁਖ਼ਤਿਆਰ ਸਿੰਘ ਜ਼ੋਰਾਵਰ ਬਲਾਕ ਪ੍ਰਧਾਨ, ਅੰਮਿ੍ਤ ਪਾਲ ਸਿੰਘ ਬੱਲ ਇਕਾਈ ਪ੍ਰਧਾਨ ਭੁਲੱਥ, ਅਮਰੀਕ ਸਿੰਘ ਰਾਏ ਇਕਾਈ ਪ੍ਰਧਾਨ ਬੋਪਾਰਾਏ, ਗੁਰਸੇਵਕ ਸਿੰਘ ਰੰਧਾਵਾ ਸਰਕਲ ਪ੍ਰਧਾਨ ਲਿੱਟਾਂ, ਜਗਦੀਪ ਸਿੰਘ ਹੁੰਦਲ ਇਕਾਈ ਪ੍ਰਧਾਨ ਭੁਲੱਥ, ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਅਮਨ ਬਾਜਵਾ ਸਕੱਤਰ ਭੁਲੱਥ, ਚੰਗਾ ਸਿੰਘ ਇਕਾਈ ਪ੍ਰਧਾਨ ਲਿੱਟਾਂ, ਸਰਪੰਚ ਸਰਬਜੀਤ ਸਿੰਘ ਇਕਾਈ ਪ੍ਰਧਾਨ ਪੰਡੋਰੀ, ਸਤਵੀਰ ਸਿੰਘ ਰਾਜੂ, ਸੁਖਜਿੰਦਰ ਸਿੰਘ ਬਲਾਕ ਪ੍ਰਧਾਨ ਹਾਜ਼ਰ ਸਨ |


ਪਿਛਲੀ ਖ਼ਬਰ ਦੰਦੂਪੁਰ ਸਕੂਲ ਵਿਖੇ ਮੈਗਾ ਪੀ. ਟੀ. ਐਮ., ਐਫ. ਐਲ. ਐਨ. ਮੇਲੇ ਤੇ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ <br/> ਅਗਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਗੁਰੂ ਘਰ ਦੇ ਕੀਰਤਨੀਏ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।