18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਦੰਦੂਪੁਰ ਸਕੂਲ ਵਿਖੇ ਮੈਗਾ ਪੀ. ਟੀ. ਐਮ., ਐਫ. ਐਲ. ਐਨ. ਮੇਲੇ ਤੇ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ <br/>

ਅਜੀਤ ਡੈਸਕ 31-03-2026
ਸੁਲਤਾਨਪੁਰ ਲੋਧੀ, 30 ਮਾਰਚ (ਥਿੰਦ)-ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਵਿਖੇ ਹੈੱਡ ਟੀਚਰ ਸੁਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਮੈਗਾ ਪੀ. ਟੀ. ਐਮ., ਐਫ. ਐਲ. ਐਨ. ਮੇਲੇ ਤੇ ਗ੍ਰੇਜੂਏਸ਼ਨ ਸੈਰੇਮਨੀ ਕਰਵਾਈ ਗਈ | ਜਿਸ 'ਚ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਤੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ | ਜਿਸ ਤਹਿਤ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਪ੍ਰੋਗਰਾਮ 'ਚ ਮਾਪਿਆਂ, ਐਸ. ਐਮ. ਸੀ. ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ ਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਗਿਆ | ਜਸਪ੍ਰੀਤ ਕੌਰ ਦੁਆਰਾ ਮਾਪਿਆਂ ਨੂੰ ਵਿਦਿਆਰਥੀਆਂ ਦੀ ਪ੍ਰਗਤੀ, ਚੰਗੀ ਸਿਹਤ, ਟੀਕਾਕਰਨ ਤੇ ਵੱਧ ਤੋਂ ਵੱਧ ਦਾਖ਼ਲੇ ਲਈ ਸੰਬੋਧਿਤ ਕੀਤਾ | ਪ੍ਰੋਗਰਾਮ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਦੁਆਰਾ ਬਹੁਤ ਉਤਸ਼ਾਹ ਨਾਲ ਮਾਪਿਆਂ ਦਾ ਸਵਾਗਤ ਕੀਤਾ ਤੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਗੱਲਬਾਤ ਕੀਤੀ ਗਈ | ਅਧਿਆਪਕ ਮਨਜਿੰਦਰ ਸਿੰਘ, ਪਵਨਦੀਪ ਕੌਰ ਆਦਿ ਸਕੂਲ ਪ੍ਰੋਗਰਾਮ ਨੂੰ ਵਧੀਆ ਬਣਾਉਣ ਲਈ ਵੱਖ-ਵੱਖ ਤੇ ਦਿਲ ਨੂੰ ਛੂਹ ਜਾਣ ਵਾਲੀ ਸਜਾਵਟ ਕੀਤੀ | ਇਸ ਮੌਕੇ ਚੇਅਰਮੈਨ ਬਿਸ਼ੰਬਰ ਸਿੰਘ, ਸਰਪੰਚ ਜੋਗਿੰਦਰ ਸਿੰਘ, ਰਜਿੰਦਰ ਸਿੰਘ ਪੰਚ, ਬਲਵਿੰਦਰ ਕੌਰ ਆਂਗਣਵਾੜੀ, ਸੰਦੀਪ ਕੁਮਾਰੀ, ਗੁਰਪ੍ਰੀਤ ਕੌਰ, ਬਿਪਤਾ ਰਾਣੀ, ਪਵਨਪ੍ਰੀਤ ਕੌਰ, ਪਿ੍ਆ ਸਹੋਤਾ, ਰੇਖਾ, ਸਰਬਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਲਵੰਡੀ ਚੌਧਰੀਆਂ ਬੱਸ ਅੱਡੇ ਵਿਖੇ ਹੋਈ ਲੰਗਰ ਹਾਲ ਬਣਾਉਣ ਦੇ ਸੰਬੰਧ 'ਚ ਮੀਟਿੰਗ <br/> ਅਗਲੀ ਖ਼ਬਰ ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।