ਸੁਲਤਾਨਪੁਰ ਲੋਧੀ, 30 ਮਾਰਚ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਐਸ. ਸੀ. ਈ. ਆਰ. ਟੀ. ਵਲੋਂ ਲਏ ਗਏ ਪੰਜਵੀਂ ਕਲਾਸ ਦੇ ਇਮਤਿਹਾਨਾਂ 'ਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਪੰਜਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰੀਖਿਆ 'ਚ ਅਕਾਲ ਅਕੈਡਮੀ ਦੇ ਕੁੱਲ 83 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ 'ਚੋਂ ਨਵਦੀਪ ਕੌਰ ਪੁੱਤਰੀ ਸਲਿੰਦਰ ਸਿੰਘ ਨੇ 98.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰੌਬਿਨਜੋਤ ਸਿੰਘ ਪੁੱਤਰ ਰਛਪਾਲ ਸਿੰਘ ਨੇ 98.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਅਨੂਰੀਤ ਕੌਰ ਪੁੱਤਰੀ ਮਨਦੀਪ ਸਿੰਘ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ 20 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਾਰੇ ਬੱਚਿਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ ਫ਼ਸਟ ਡਵੀਜ਼ਨ ਵਿਚ ਕਲਾਸ ਪਾਸ ਕੀਤੀ | ਇਸ ਮੌਕੇ ਅਕਾਲ ਅਕੈਡਮੀ ਦੇ ਪਿ੍ੰਸੀਪਲ ਗਗਨਦੀਪ ਕੌਰ ਜੱਜ ਨੇ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ 'ਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਪਿ੍ੰਸੀਪਲ, ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਇਸ ਵਧੀਆ ਕਾਰਗੁਜ਼ਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕੋਆਰਡੀਨੇਟਰ ਵਿਸ਼ਾਲ ਕੁਮਾਰ, ਅਨੂੰ ਸ਼ਰਮਾ, ਨਵਨੀਤ ਕੌਰ, ਜਗਪ੍ਰੀਤ ਕੌਰ ਅਤੇ ਕਲਾਸ ਇੰਚਾਰਜ ਗਗਨਦੀਪ ਕੌਰ, ਰਾਧਿਕਾ, ਵਰਸ਼ਾ ਕੋਹਲੀ ਆਦਿ ਵੀ ਹਾਜ਼ਰ ਸਨ |