19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ ਸੰਬੰਧੀ ਦਿੱਤਾ ਹਲਫ਼ੀਆ ਬਿਆਨ ਮੁਲਾਜ਼ਮ ਵਿਰੋਧੀ-ਡੀ. ਟੀ. ਐਫ. ਆਗੂ <br/>

ਅਜੀਤ ਡੈਸਕ 31-03-2026
ਕਪੂਰਥਲਾ, 30 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ ਸੰਬੰਧੀ ਉੱਚ ਅਦਾਲਤ 'ਚ ਦਿੱਤੇ ਗਏ ਹਲਫ਼ੀਆ ਬਿਆਨ ਮੁਲਾਜ਼ਮ ਵਿਰੋਧੀ ਹੈ | ਇਸ ਸੰਬੰਧੀ ਡੈਮੋਕਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜਨਰਲ ਸਕੱਤਰ ਤੇਜਿੰਦਰ ਸਿੰਘ ਅਲੌਦੀਪੁਰ, ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ, ਪਵਨ ਕੁਮਾਰ, ਗੁਰਮੁਖ ਲੋਕ ਪ੍ਰੇਮੀ ਤੇ ਬਲਵਿੰਦਰ ਭੰਡਾਲ ਤੇ ਹੋਰ ਆਗੂਆਂ ਨੇ ਦੱਸਿਆ ਕਿ ਪੰਜਾਬ ਦਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਮਹਿੰਗਾਈ ਭੱਤੇ ਤੇ ਤਨਖ਼ਾਹ ਕਮਿਸ਼ਨ ਦੇ ਬਕਾਏ ਦੀ ਮੰਗ ਕਰ ਰਿਹਾ ਹੈ | ਇਸ ਲਈ ਮੁਲਾਜ਼ਮਾਂ ਨੇ ਸੰਘਰਸ਼ ਦੇ ਨਾਲ-ਨਾਲ ਅਦਾਲਤ ਵਿਚ ਵੀ ਚਾਰਾਜੋਈ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਅਦਾਲਤੀ ਕੇਸ 'ਚ ਪੰਜਾਬ ਸਰਕਾਰ ਦੇ ਐਡੀਸ਼ਨਲ ਚੀਫ਼ ਸੈਕਟਰੀ ਨੇ ਸਰਕਾਰ ਵਲੋਂ ਦਿੱਤੇ ਗਏ ਹਲਫ਼ੀਆ ਬਿਆਨ 'ਚ ਕਿਹਾ ਕਿ ਰਾਜ ਸਰਕਾਰ ਵਲੋਂ ਕੇਂਦਰ ਸਰਕਾਰ ਦੁਆਰਾ ਐਲਾਨੀਆਂ ਦਰਾਂ ਨਾਲ ਵਾਧਾ ਕਰਨ ਲਈ ਪਾਬੰਦ ਨਹੀਂ | ਕਿਉਂਕਿ ਡੀ. ਏ./ਡੀ. ਆਰ. ਦੇ ਵਾਧੇ ਦਾ ਫ਼ੈਸਲਾ ਰਾਜ ਦੇ ਵਿੱਤੀ ਸਰੋਤਾਂ ਤੇ ਹੋਰ ਕਾਰਕਾਂ 'ਤੇ ਨਿਰਭਰ ਕਰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਕਹਿਣਾ ਹੈ ਕਿ ਇਸ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ | ਅਧਿਆਪਕ ਆਗੂਆਂ ਨੇ ਦੱਸਿਆ ਕਿ ਹਲਫ਼ੀਆ ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣਾ ਜਾਂ ਨਾ ਦੇਣਾ ਸਰਕਾਰ ਦਾ ਪੂਰੀ ਤਰ੍ਹਾਂ ਨੀਤੀਗਤ ਫ਼ੈਸਲਾ ਹੈ ਤੇ ਨਾ ਹੀ ਸਿਵਲ ਸਰਵਿਸਿਜ਼ ਨਿਯਮ ਸਰਕਾਰ ਨੂੰ ਕਿਸੇ ਤਰ੍ਹਾਂ ਪਾਬੰਦ ਕਰਦੇ ਹਨ | ਅਧਿਆਪਕ ਆਗੂਆਂ ਨੇ ਪੱਛਮੀ ਬੰਗਾਲ ਦੇ ਸੰਬੰਧ 'ਚ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਕਾਨੂੰਨੀ ਅਧਿਕਾਰ ਹੈ ਤੇ ਮਹਿੰਗਾਈ ਭੱਤਾ ਕੋਈ ਵਾਧੂ ਲਾਭ ਨਹੀਂ ਸਗੋਂ ਜੀਵਨ ਦੇ ਘੱਟੋ ਘੱਟ ਮਿਆਰ ਨੂੰ ਬਣਾਈ ਰੱਖਣ ਦਾ ਇਕ ਸਾਧਨ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤਾ ਜੀਵਨ ਪੱਧਰ 'ਤੇ ਪੈਣ ਵਾਲੇ ਪ੍ਰਭਾਵ ਨੂੰ ਬੇਅਸਰ ਕਰਨ ਲਈ ਦਿੱਤਾ ਜਾਂਦਾ ਹੈ, ਪਰ ਪੰਜਾਬ ਸਰਕਾਰ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਅਦਾਲਤਾਂ 'ਚ ਗਲਤ ਬਿਆਨੀ ਕੀਤੀ ਜਾ ਰਹੀ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਕੰਮ ਕਰਦੇ ਆਈ. ਏ. ਐਸ., ਆਈ. ਪੀ. ਐਸ. ਤੇ ਆਈ. ਐਫ. ਐਸ. ਅਧਿਕਾਰੀਆਂ ਦੇ ਬਰਾਬਰ ਪੰਜਾਬ ਦੇ ਹੋਰ ਮੁਲਾਜ਼ਮ ਵਰਗ ਨੂੰ ਬਣਦਾ ਮਹਿੰਗਾਈ ਭੱਤਾ ਤੇ ਤਨਖ਼ਾਹ ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ |
ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਢਿਲਵਾਂ ਵਿਖੇ ਪੰਜ ਰੋਜ਼ਾ ਸਮਾਗਮ ਕੱਲ੍ਹ ਤੋਂ
ਕਪੂਰਥਲਾ, 30 ਮਾਰਚ (ਵਿ.ਪ੍ਰ.)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ਼ਿਵ ਮੰਦਰ (ਬਾਹਰ ਵਾਲਾ) ਸਾਹਮਣੇ ਭਾਰਤੀ ਸਟੇਟ ਢਿਲਵਾਂ ਵਿਖੇ 1 ਤੋਂ 5 ਅਪ੍ਰੈਲ ਤੱਕ ਭਗਵਾਨ ਰਾਮ ਦੀ ਕਥਾ ਸੰਬੰਧੀ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੰਸਥਾ ਦੇ ਪ੍ਰਚਾਰਕ ਸਵਾਮੀ ਰਣਜੀਤਾਨੰਦ ਨੇ ਦੱਸਿਆ ਕਿ ਸਮਾਗਮ 'ਚ ਸਾਧਵੀ ਮਨਸ਼ਿਵਨੀ ਭਾਰਤੀ ਭਗਵਾਨ ਰਾਮ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਣਗੇ | ਉਨ੍ਹਾਂ ਕਿਹਾ ਕਿ ਕਥਾ ਸਮਾਗਮ 'ਚ ਭਗਵਾਨ ਦੀ ਭਗਤੀ ਨਾਲ ਓਥ-ਪੋਥ ਭਜਨ ਵੀ ਪੇਸ਼ ਕੀਤੇ ਜਾਣਗੇ |

ਪਿਛਲੀ ਖ਼ਬਰ ਸੁਲਤਾਨਪੁਰ ਰੂਰਲ ਵਿਖੇ ਸੜਕ 'ਤੇ ਫਿਰਦੇ ਸੀਵਰੇਜ ਦੇ ਗੰਦੇ ਪਾਣੀ ਨਾਲ ਸੜਕ ਦਾ ਹੋਇਆ ਮੰਦਾ ਹਾਲ ਅਗਲੀ ਖ਼ਬਰ ਕਣਕ ਚੋਰੀ ਕਰਨ ਸੰਬੰਧੀ 2 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।