19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਵਤੇਜ ਚੀਮਾ ਨੇ 2027 ਦੀਆਂ ਚੋਣਾਂ ਦਾ ਬਜਾਇਆ ਬਿਗਲ <br/>

ਸੁਲਤਾਨਪੁਰ ਲੋਧੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਕੀਤੀ ਮੀਟਿੰਗ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਮੰਚ 'ਤੇ ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ ਤੇ ਹੋਰ ਆਗੂ | (ਸੱਜੇ) ਮੀਟਿੰਗ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਵਰਕਰਾਂ ਦਾ ਇਕੱਠ | ਤਸਵੀਰਾਂ : ਲਾਡੀ ਸਟੂਡੀਓ <br/> 31-03-2026
ਸੁਲਤਾਨਪੁਰ ਲੋਧੀ, 30 ਮਾਰਚ (ਨਰੇਸ਼ ਹੈਪੀ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕੇ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਦੀ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਇਥੋਂ ਰੱਖੀ ਮੀਟਿੰਗ ਨੇ ਮਿੰਨੀ ਰੈਲੀ ਦਾ ਰੂਪ ਧਾਰਨ ਕਰ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਪਾਰਟੀ ਵਰਕਰਾਂ ਦੀ ਮੀਟਿੰਗ ਸੱਦਣ ਦਾ ਇੱਕੋ ਹੀ ਮਕਸਦ ਹੈ ਕਿ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇ | ਨਵਤੇਜ ਚੀਮਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਚਾਰ ਸਾਲ ਵਿਚ ਸਭ ਕੁੱਝ ਵੇਖ ਤੇ ਪਰਖ ਲਿਆ ਹੈ | ਉਨ੍ਹਾਂ ਹਲਕੇ ਤੋਂ ਪਾਰਟੀ ਨਾਲ ਨਾਰਾਜ਼ ਵਰਕਰਾਂ ਨੂੰ ਦੁਬਾਰਾ ਪਾਰਟੀ ਵਿਚ ਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਦੁਬਾਰਾ ਹਲਕੇ ਤੇ ਸੂਬੇ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਦੁਬਾਰਾ ਲੈ ਕੇ ਆਈਏ | ਮੀਟਿੰਗ ਨੂੰ ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਕਿਸਾਨ ਆਗੂ ਅਮਰ ਸਿੰਘ ਮੰਡ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਿੰਦਰ ਪਾਲ ਸਿੰਘ ਭੁੱਲਰ ਬਲਾਕ ਪ੍ਰਧਾਨ, ਮੋਨੂੰ ਭੰਡਾਰੀ, ਹਰਜਿੰਦਰ ਸਿੰਘ ਜਿੰਦਾ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪਰਿਸ਼ਦ, ਹਰਨੇਕ ਸਿੰਘ ਔਜਲਾ ਘਣੀਏ ਕੇ, ਸਾਹਿਬ ਸਿੰਘ ਭੁੱਲਰ ਨੰਬਰਦਾਰ ਮੰਡ ਅੱਲੂਵਾਲ, ਬਲਦੇਵ ਸਿੰਘ ਰੰਗੀਲਪੁਰ , ਗੁਰਪ੍ਰੀਤ ਸਿੰਘ ਫ਼ੌਜੀ ਕਾਲੋਨੀ, ਨਰਿੰਦਰ ਸਿੰਘ ਗਿੱਲਾਂ, ਜਗਪਾਲ ਸਿੰਘ ਚੀਮਾ, ਰੁਪਿੰਦਰ ਸੇਠੀ, ਭਗਵੰਤ ਵਿਰਕ ਤਲਵੰਡੀ ਚੌਧਰੀਆਂ, ਯੋਗੇਸ਼ ਮੜੀਆ, ਭਗਵਾਨ ਸਿੰਘ ਮਹਿਜੀਤਪੁਰ, ਬਲਕਾਰ ਸਿੰਘ ਹਰਨਾਮਪੁਰ, ਦਲਬੀਰ ਸਿੰਘ ਚੀਮਾ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ, ਕੁਲਬੀਰ ਸਿੰਘ, ਤਰਲੋਕ ਸਿੰਘ ਬੂਹ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ, ਕੁਲਵਿੰਦਰ ਸਿੰਘ ਖੈੜਾ ਦੋਨਾਂ, ਯੂਥ ਕਾਂਗਰਸ ਦੇ ਪ੍ਰਧਾਨ ਨਵ ਸੇਖੋਂ, ਪ੍ਰੀਤਮ ਸਿੰਘ ਆਹਲੀ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਸੱਧੂਵਾਲ, ਮਨਪ੍ਰੀਤ ਸਿੰਘ ਬੂਹ, ਪਰਮਜੀਤ ਸਿੰਘ ਜੱਬੋਵਾਲ, ਸੰਗਤ ਸਿੰਘ ਰੰਧਾਵਾ, ਕੁਲਦੀਪ ਸਿੰਘ ਸਰੂਪਵਾਲ, ਨੰਬਰਦਾਰ ਨਿਰਮਲ ਸਿੰਘ ਸ਼ੇਖਮਾਂਗਾ, ਬਲਵੰਤ ਸਿੰਘ ਬੂਲੇ, ਪਰਮਜੀਤ ਸਿੰਘ ਜੱਬੋਵਾਲ, ਫ਼ਕੀਰ ਸਿੰਘ ਮੀਰਪੁਰ, ਲਾਲੀ ਮੀਰਪੁਰ, ਮਾ: ਗੁਰਮੇਜ ਸ਼ਾਹ ਲੱਖ ਵਰਿ੍ਹਆ, ਨੰਬਰਦਾਰ ਵਿਰਸਾ ਸਿੰਘ, ਨੰਬਰਦਾਰ ਗੁਰਵਿੰਦਰ ਸਿੰਘ ਉੱਚਾ, ਚਰਨਜੀਤ ਸ਼ਰਮਾ, ਹਰਪ੍ਰੀਤ ਸਿੰਘ ਬਬਲਾ, ਮਾ: ਨਿਰਮਲ ਸਿੰਘ ਸ਼ੇਰਪੁਰ ਦੋਨਾਂ, ਸੰਦੀਪ ਸਿੰਘ ਮੁੱਲਾਂਕਾਲਾ, ਦਿਲਬਾਗ ਸਿੰਘ ਰਾਮੇ, ਕੁਲਦੀਪ ਸਿੰਘ ਅੱਲੂਵਾਲ, ਮਾ: ਬਲਵੀਰ ਸਿੰਘ ਬਸਤੀ ਰੰਗੀਲਪੁਰ, ਤਜਿੰਦਰ ਸਿੰਘ ਧੰਜੂ, ਕੁਲਦੀਪ ਸਿੰਘ ਸ਼ਾਹ, ਕਮਲਜੀਤ ਸੰਧੂ ਬਲਾਕ ਪ੍ਰਧਾਨ ਕਿਸਾਨ ਸੈੱਲ, ਬਾਬਾ ਅਜੀਤ ਸਿੰਘ ਕਾਲਰੂ, ਸਰਪੰਚ ਮਨਜੀਤ ਸਿੰਘ ਕਾਲਰੂ, ਹਜ਼ੂਰ ਸਿੰਘ ਕਾਲਰੂ, ਬਲਜੀਤ ਸਿੰਘ, ਹਰਮਨ ਪ੍ਰੀਤ ਅੱਲੂਵਾਲ, ਡਾਕਟਰ ਗੁਰਵਿੰਦਰ ਅੱਲੂਵਾਲ, ਅਮਰਜੀਤ ਸਿੰਘ ਹੀਰਾ, ਸੁਖਜਿੰਦਰ ਸਿੰਘ ਕਬੀਰਪੁਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੈਕਟਰ ਹੈੱਡਕੁਆਟਰ ਬੀ.ਐਸ.ਐਫ ਫਿਰੋਜ਼ਪੁਰ ਵਿਖੇ ਸੇਵਾ ਮੁਕਤ ਬੀ.ਐਸ.ਐਫ ਦੇ ਜਵਾਨਾਂ ਅਤੇ ਵਿਧਵਾਵਾਂ ਦੀ ਮੀਟਿੰਗ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।