19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬੇਬੇ ਨਾਨਕੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ-ਜਥੇ. ਡੋਗਰਾਂਵਾਲ

ਗੁਰਦੁਆਰਾ ਬੇਬੇ ਨਾਨਕੀ ਜੀ ਦੇ ਮੈਨੇਜਰ ਗੁਰਦਿਆਲ ਸਿੰਘ ਯੂ. ਕੇ. ਨਾਲ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਪੁਰਬ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲ ਨਾਲ ਮੈਨੇਜਰ ਅਵਤਾਰ ਸਿੰਘ, ਜਥੇ. ਗੁਰਦਿਆਲ ਸਿੰਘ ਖ਼ਾਲਸਾ ਤੇ ਹੋਰ | ਤਸਵੀਰ : ਲਾਡੀ ਸਟੂਡੀਓ <br/> 31-03-2026
ਸੁਲਤਾਨਪੁਰ ਲੋਧੀ, 30 ਮਾਰਚ (ਨਰੇਸ਼ ਹੈਪੀ)-ਧੰਨ-ਧੰਨ ਮਾਤਾ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਕਰੀਬ 15 ਸਾਲ ਬਤੀਤ ਕੀਤਾ | ਉਨ੍ਹਾਂ ਕਿਹਾ ਕਿ ਭੈਣ ਬੇਬੇ ਨਾਨਕੀ ਜੀ ਦੀ ਬਦੌਲਤ ਹੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸੁਲਤਾਨਪੁਰ ਲੋਧੀ ਵਿਚ ਆਪਣੇ ਪਾਵਨ ਚਰਨ ਪਾਏ | ਉਨ੍ਹਾਂ ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾਂਦੇ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਜਥੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੱਚਖੰਡ ਵਾਸੀ ਬੀਬੀ ਬਲਵੰਤ ਕੌਰ ਦੇ ਆਸ਼ੀਰਵਾਦ ਨਾਲ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂ. ਕੇ. ਤੇ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਭਾਈ ਤਰਲੋਚਨ ਸਿੰਘ ਚਾਨਾ ਯੂ. ਕੇ. ਵਾਲਿਆਂ ਦੀ ਰਹਿਨੁਮਾਈ ਹੇਠ ਧੰਨ-ਧੰਨ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ 1 ਅਪ੍ਰੈਲ ਤੋਂ 4 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ, ਜਿਸ 'ਚ ਸ਼ਾਮਿਲ ਹੋਣ ਲਈ ਇੰਗਲੈਂਡ ਤੋਂ ਵਿਸ਼ੇਸ਼ ਕਰਕੇ ਸੰਗਤਾਂ ਇਥੇ ਪਹੁੰਚ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਇਨ੍ਹਾਂ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਪੁੱਜ ਰਹੀਆਂ ਹਨ | ਇਸ ਮੌਕੇ ਬਾਬਾ ਜਸਪਾਲ ਸਿੰਘ ਨੀਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਰਿਕਾਰਡ ਕੀਪਰ ਪਵਨਦੀਪ ਸਿੰਘ, ਮੀਡੀਆ ਇੰਚਾਰਜ ਸੁਖਜਿੰਦਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸਕੱਤਰ ਭਾਈ ਜਤਿੰਦਰ ਪਾਲ ਸਿੰਘ ਜੇ. ਪੀ. ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਵਿਰਸਾ ਟਰੱਸਟ ਵਲੋਂ ਪ੍ਰੋ. ਪਿਆਰਾ ਸਿੰਘ ਭੋਗਲ ਯਾਦਗਾਰੀ ਪੁਰਸਕਾਰ ਵਰਿੰਦਰ ਸਿੰਘ ਵਾਲੀਆ ਨੂੰ ਮਿਲਿਆ <br/> ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ 2 ਨੂੰ ਡੀ. ਸੀ. ਨੂੰ ਦਿੱਤਾ ਜਾਵੇਗਾ ਮੰਗ ਪੱਤਰ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।