28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਨਵੇਂ ਐਸ.ਐਚ.ਓ. ਰਣਜੀਤ ਸਿੰਘ ਹੀਰ ਨੇ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 01-04-2026
ਕਾਲਾ ਸੰਘਿਆਂ, 31 ਮਾਰਚ (ਸੰਘਾ)-ਜ਼ਿਲੇ੍ਹ ਦੇ ਵੱਖ-ਵੱਖ ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲਿਆਂ ਵਿਚ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪ੍ਰਭਜੋਤ ਕੌਰ ਦੇ ਤਬਾਦਲੇ ਤੋਂ ਬਾਅਦ ਥਾਣਾ ਭੁਲੱਥ ਵਿਖੇ ਬਤੌਰ ਐਸ.ਐਚ.ਓ. ਸੇਵਾਵਾਂ ਨਿਭਾਅ ਰਹੇ ਸਬ ਇੰਸਪੈਕਟਰ ਰਣਜੀਤ ਸਿੰਘ ਹੀਰ ਨੇ ਥਾਣਾ ਸਦਰ ਕਪੂਰਥਲਾ ਦਾ ਕਾਰਜ ਸੰਭਾਲ ਲਿਆ | ਇਸ ਮੌਕੇ ਨਵ ਨਿਯੁਕਤ ਥਾਣਾ ਮੁਖੀ ਨੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਸਦਰ ਕਪੂਰਥਲਾ ਅਧੀਨ ਆਉਂਦੇ ਸਾਰੇ ਪਿੰਡਾਂ ਤੇ ਇਲਾਕੇ ਵਿਚ ਸਰਪੰਚਾਂ ਤੇ ਹੋਰ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਢੁਕਵਾਂ ਹੱਲ ਕੀਤਾ ਜਾਵੇ ਅਤੇ ਨਾਲ਼ ਹੀ ਪੁਲਿਸ ਦੇ ਸਰੋਤਾਂ ਤੋਂ ਪਿੰਡਾਂ ਤੇ ਇਲਾਕੇ ਦੇ ਰਿਪੋਰਟ ਲਈ ਜਾ ਰਹੀ ਹੈ | ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤੇ ਥਾਣਾ ਸਦਰ ਕਪੂਰਥਲਾ ਅਧੀਨ ਆਉਂਦੇ ਪਿੰਡਾਂ ਵਿਚ ਨਸ਼ਿਆਂ ਦੇ ਵਪਾਰੀਆਂ ਨੂੰ ਜ਼ੀਰੋ ਟੋਲਰੈਂਸ ਪਾਲਿਸੀ ਤਹਿਤ ਕਾਬੂ ਕਰਕੇ ਪਰਚੇ ਦਰਜ ਕੀਤੇ ਜਾਣਗੇ ਤੇ ਸਰਕਾਰ ਵੱਲੋਂ ਦਿੱਤੇ ਨੰਬਰਾਂ ਤੇ ਲੋਕ ਨਸ਼ਿਆਂ ਦੇ ਵਪਾਰੀਆਂ ਦੀ ਜਾਣਕਾਰੀ ਦੇ ਸਕਦੇ ਹਨ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਵੀ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਬੇਝਿਜਕ ਥਾਣੇ ਆ ਕੇ ਮੈਨੂੰ ਮਿਲ ਸਕਦੇ ਹਨ ਅਤੇ ਪੁਲਿਸ ਵੱਲੋਂ ਆਮ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ | ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਿੱਢੀ ਮੁਹਿੰਮ ਵਿਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿਚ ਕੱਢਿਆ ਜਾ ਸਕੇ ਅਤੇ ਨਵੀਂ ਪਨੀਰੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਟਰੇਡ ਯੂਨੀਅਨਾਂ ਵਲੋਂ ਵਿਰੋਧ ਦਾ ਸੱਦਾ <br/> ਅਗਲੀ ਖ਼ਬਰ ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।