ਸੁਲਤਾਨਪੁਰ ਲੋਧੀ, 31 ਮਾਰਚ (ਨਰੇਸ਼ ਹੈਪੀ)-ਕੇਂਦਰੀ ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ ਚਾਰ ਲੇਬਰ ਕੋਡਾਂ ਦੇ ਵਿਰੋਧ ਵਿਚ ਕਾਲਾ ਦਿਵਸ ਐਲਾਨਦਿਆਂ 1 ਅਪ੍ਰੈਲ ਨੂੰ ਪੰਜਾਬ ਭਰ ਵਿਚ 'ਸੰਘਰਸ਼ ਦਿਵਸ' ਮਨਾਉਣ ਦਾ ਫ਼ੈਸਲਾ ਕੀਤਾ ਹੈ | ਇਸ ਕੜੀ ਤਹਿਤ ਟਰੇਡ ਯੂਨੀਅਨਾਂ, ਮਜ਼ਦੂਰਾਂ ਕਿਸਾਨਾਂ ਮੁਲਾਜ਼ਮਾਂ ਵੱਲੋਂ ਸ਼ਾਲੀਮਾਰ ਬਾਗ਼ ਕਪੂਰਥਲਾ ਵਿਖੇ ਇਕੱਠੇ ਹੋ ਕੇ ਸ਼ਹਿਰ ਵਿਚ ਮੁਜ਼ਾਹਰਾ ਕੀਤਾ ਜਾਵੇਗਾ | ਇਸ ਵਿਚ ਸ਼ਮੂਲੀਅਤ ਕਰਨ ਲਈ ਮਜ਼ਦੂਰਾਂ ਦੀ ਮੀਟਿੰਗ ਕਰਨ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਤੇ ਦੇਸੀ ਵਿਦੇਸ਼ੀ ਸਰਮਾਏਦਾਰਾਂ ਨੂੰ ਖ਼ੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 44 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਪਲਵਿੰਦਰ ਸਿੰਘ ਕਮਾਲਪੁਰ, ਗੁਰਦੀਪ ਸਿੰਘ ਨਬੀਪੁਰ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ ਆਦਿ ਵੀ ਹਾਜ਼ਰ ਸਨ |