ਕਪੂਰਥਲਾ, 31 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪ੍ਰਵਾਸੀ ਭਾਰਤੀ ਇੰਦਰਜੀਤ ਸਿੰਘ ਜੋਸਨ (ਜਰਮਨ) ਹਾਲ ਵਾਸੀ ਤਲਵੰਡੀ ਚੌਧਰੀਆਂ ਨੇ ਆਪਣੇ ਪਰਿਵਾਰ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਦਲਵਿੰਦਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੁਆਬਾ ਜ਼ੋਨ ਦੇ ਨਵਨਿਯੁਕਤ ਪ੍ਰਧਾਨ ਜਥੇ. ਕੁਲਦੀਪ ਸਿੰਘ ਬੂਲੇ, ਮਾਰਕੀਟ ਕਮੇਟੀ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਢਿੱਲੋਂ, ਤਲਵੰਡੀ ਚੌਧਰੀਆਂ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਘੁੰਮਾਣ, ਸ਼ੋ੍ਰਮਣੀ ਅਕਾਲੀ ਦਲ ਯੂਰਪ ਦੇ ਜਥੇਦਾਰ ਇਕਬਾਲ ਸਿੰਘ ਭੱਟੀ ਤਲਵੰਡੀ ਚੌਧਰੀਆਂ, ਬਲਵਿੰਦਰ ਸਿੰਘ ਤੁੜ ਤਲਵੰਡੀ ਚੌਧਰੀਆਂ, ਚਰਨਜੀਤ ਸਿੰਘ ਸਹੋਤਾ, ਅਮਨ ਸਹੋਤਾ, ਸਰਪੰਚ ਬਲਵਿੰਦਰ ਸਿੰਘ ਲੱਡੂ, ਗੋਲਡੀ ਜੋਸਨ, ਬਿੱਕਾ ਪਹਿਲਵਾਨ ਆਦਿ ਹਾਜ਼ਰ ਸਨ | ਜਥੇ. ਦਲਵਿੰਦਰ ਸਿੰਘ ਸਿੱਧੂ ਨੇ ਇੰਦਰਜੀਤ ਸਿੰਘ ਜੋਸਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਸ਼ੋ੍ਰਮਣੀ ਅਕਾਲੀ ਦਲ ਵਿਚ ਉਨ੍ਹਾਂ ਨੂੰ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਜੋਸਨ ਜੋ ਰਾਜਨੀਤੀ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਵਡਮੁੱਲਾ ਯੋਗਦਾਨ ਪਾ ਰਹੇ ਹਨ, ਦੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ | ਇੰਦਰਜੀਤ ਸਿੰਘ ਜੋਸਨ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਦਿਆਲ ਸਿੰਘ ਸੰਧੂ ਤੇ ਸ਼ੋ੍ਰਮਣੀ ਅਕਾਲੀ ਦਲ ਨਾਲ ਸੰਬੰਧਿਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ |