28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਾਡੇਸ਼ਨ ਨਾਲ ਐਮ.ਓ.ਯੂ. ਸਾਈਨ <br/>

ਅਜੀਤ ਡੈਸਕ 01-04-2026
ਕਪੂਰਥਲਾ, 31 ਮਾਰਚ (ਅਮਰਜੀਤ ਕੋਮਲ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਾਡੇਸ਼ਨ ਨਾਲ ਇਕ ਐਮ.ਓ.ਯੂ. ਸਾਈਨ ਕੀਤਾ ਹੈ | ਇਸ ਐਮ.ਓ.ਯੂ. ਅਨੁਸਾਰ ਫਾਊਾਡੇਸ਼ਨ ਮਿੱਠੜਾ ਕਾਲਜ ਅਧੀਨ ਆਉਂਦੇ ਮੰਡ ਖੇਤਰ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰੇਗੀ | ਇਸ ਐਮ.ਓ.ਯੂ. 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਡਾ. ਕੇ.ਐਸ. ਚਾਹਲ ਤੇ ਫਾਊਾਡੇਸ਼ਨ ਦੇ ਮੁਖੀ ਕਨਵਰਜੀਤ ਸਿੰਘ ਘੁੰਮਣ ਵਲੋਂ ਦਸਤਖ਼ਤ ਕੀਤੇ ਗਏ ਹਨ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਹਰਵਿੰਦਰ ਸਿੰਘ ਸੈਣੀ, ਡੀਨ ਕਾਲਜ ਡਿਵੈਲਪਮੈਂਟ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਅਤੇ ਕੋਆਰਡੀਨੇਟਰ (ਯੂ.ਆਈ.ਐਲ.ਪੀ.) ਪ੍ਰੋ. ਡਾ. ਨਵਦੀਪ ਸਿੰਘ ਸੋਢੀ ਤੇ ਫਾਊਾਡੇਸ਼ਨ ਦੇ ਨੁਮਾਇੰਦੇ ਸਿਮਰਜੀਤ ਸਿੰਘ ਘੁੰਮਣ ਤੇ ਯੂਨੀਵਰਸਿਟੀ ਦੇ ਪਲੈਨਿੰਗ ਵਿਭਾਗ ਦੇ ਸਾਬਕਾ ਪ੍ਰੋ. ਡਾ. ਬਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੱਠੜਾ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਮਿੱਠੜਾ ਕਾਲਜ ਤੇ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਾਡੇਸ਼ਨ ਵਲੋਂ ਕੀਤੇ ਗਏ ਸਮਝੌਤੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਇਹ ਕਾਲਜ ਲਈ ਬਹੁਤ ਹੀ ਮਹੱਤਵਪੂਰਨ ਕਦਮ ਹੈ, ਜੋ ਲੋੜਵੰਦ ਤੇ ਯੋਗ ਵਿਦਿਆਰਥੀਆਂ ਲਈ ਬਹੁਤ ਲਾਹੇਵੰਦਾ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਆਰਥਿਕ ਸਹਾਇਤਾ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਾਲਜ ਵਿਚ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ, ਜੋ ਫ਼ੰਡਾਂ ਦੀ ਸੁਚੱਜੀ ਵਰਤੋਂ ਤੇ ਲਾਭਕਾਰੀ ਵਿਦਿਆਰਥੀਆਂ ਦੀ ਚੋਣ ਦੀ ਨਿਗਰਾਨੀ ਕਰੇਗੀ ਤੇ ਇਸ ਪਹਿਲ ਦਾ ਮੁੱਖ ਉਦੇਸ਼ ਪਿੰਡਾਂ ਦੇ ਆਰਥਿਕ ਤੇ ਕਮਜ਼ੋਰ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਬਿਨ੍ਹਾਂ ਕਿਸੇ ਰੁਕਾਵਟ ਦੇ ਨਿਰਵਿਘਨ ਜਾਰੀ ਰੱਖ ਸਕਣ | ਪਿ੍ੰਸੀਪਲ ਨੇ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਾਡੇਸ਼ਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਸਮਾਜਿਕ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਦੇ ਹਨ |

ਪਿਛਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਅੱਜ ਵਰਕਸ਼ਾਪ ਦੇ ਗੇਟ ਮੂਹਰੇ ਕਾਲਾ ਦਿਵਸ ਮਨਾਏਗੀ-ਸਰਵਜੀਤ ਸਿੰਘ <br/> ਅਗਲੀ ਖ਼ਬਰ ਪ੍ਰਵਾਸੀ ਭਾਰਤੀ ਜੋਸਨ ਤਲਵੰਡੀ ਚੌਧਰੀਆਂ ਪਰਿਵਾਰ ਸਮੇਤ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।