28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਅੱਜ ਵਰਕਸ਼ਾਪ ਦੇ ਗੇਟ ਮੂਹਰੇ ਕਾਲਾ ਦਿਵਸ ਮਨਾਏਗੀ-ਸਰਵਜੀਤ ਸਿੰਘ <br/>

ਅਜੀਤ ਡੈਸਕ 01-04-2026
ਕਪੂਰਥਲਾ, 31 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਤੇ ਦੇਸ਼ ਦੀਆਂ ਹੋਰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਚਾਰ ਲੇਬਰ ਕੋਡ ਲਾਗੂ ਕੀਤੇ ਜਾਣ ਦੇ ਵਿਰੋਧ ਵਿਚ 1 ਅਪ੍ਰੈਲ ਨੂੰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਆਰ.ਸੀ.ਐਫ. ਦੀ ਵਰਕਸ਼ਾਪ ਦੇ ਗੇਟ 'ਤੇ ਸਾਢੇ 3 ਵਜੇ ਕਾਲਾ ਦਿਵਸ ਮਨਾਏਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਜੀਤ ਸਿੰਘ ਜਨਰਲ ਸਕੱਤਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਦੱਸਿਆ ਕਿ 1 ਅਪ੍ਰੈਲ ਨੂੰ ਆਰ.ਸੀ.ਐਫ. ਦੇ ਸਮੂਹ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੁਰਾਣੇ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਜੋ ਚਾਰ ਨਵੇਂ ਲੇਬਰ ਕੋਡ ਬਣਾਏ ਗਏ ਹਨ, ਉਹ ਸਿੱਧੇ ਤੌਰ 'ਤੇ ਮਜ਼ਦੂਰਾਂ ਨੂੰ ਗੁਲਾਮੀ ਵੱਲ ਲਿਜ਼ਾਣ ਵਾਲਾ ਕਦਮ ਹੈ | ਉਨ੍ਹਾਂ ਕਿਹਾ ਕਿ ਪਹਿਲੇ ਕਿਰਤ ਕਾਨੂੰਨ ਮਜ਼ਦੂਰਾਂ ਨੂੰ ਘੱਟੋ ਘੱਟ ਉਜਰਤ, ਕੰਮ ਦੇ ਨਿਸ਼ਚਿਤ ਘੰਟੇ ਤੇ ਸੁਰੱਖਿਅਤ ਕੰਮ ਵਾਲੀ ਥਾਂ ਅਤੇ ਯੂਨੀਅਨ ਬਣਾਉਣ ਦੀ ਕਾਨੂੰਨੀ ਗਾਰੰਟੀ ਦਿੰਦੇ ਸਨ, ਜੋ ਦਹਾਕਿਆਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਜ਼ਦੂਰਾਂ ਨੇ ਪ੍ਰਾਪਤ ਕੀਤੀ ਸੀ | ਉਨ੍ਹਾਂ ਸਪਸ਼ਟ ਕੀਤਾ ਕਿ ਚਾਰ ਨਵੇਂ ਲੇਬਰ ਕੋਡ ਲਾਗੂ ਹੋਣ ਨਾਲ ਕੇਵਲ ਕੰਮ ਦੇ ਘੰਟੇ ਹੀ ਨਹੀਂ ਵਧਣਗੇ, ਸਗੋਂ ਮਜ਼ਦੂਰਾਂ ਤੇ ਮੁਲਾਜ਼ਮਾਂ ਦੀ ਛਾਂਟੀ, ਹਾਇਰ ਐਂਡ ਫਾਇਰ ਦੀ ਨੀਤੀ ਨੂੰ ਕਾਨੂੰਨੀ ਮਾਨਤਾ ਮਿਲਣ ਨਾਲ ਮੁਲਾਜ਼ਮਾਂ ਦੀ ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ ਤੇ ਸਮਾਜਿਕ ਸੁਰੱਖਿਆ ਤੇ ਈ.ਪੀ.ਐਫ. ਵਰਗੇ ਲਾਭ ਵੀ ਸੀਮਤ ਹੋ ਕੇ ਰਹਿ ਜਾਣਗੇ | ਸਰਵਜੀਤ ਸਿੰਘ ਨੇ ਕਿਹਾ ਕਿ ਇਹ ਲੇਬਰ ਕੋਡ ਮਜ਼ਦੂਰ ਵਿਰੋਧੀ ਹੀ ਨਹੀਂ ਸਗੋਂ ਦੇਸ਼ ਵਿਰੋਧੀ ਵੀ ਹਨ | ਇਸ ਤੋਂ ਪਹਿਲਾਂ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਇਕ ਮੀਟਿੰਗ ਹੋਈ, ਜਿਸ ਵਿਚ 1 ਅਪ੍ਰੈਲ ਨੂੰ ਲੇਬਰ ਕੋਡ ਲਾਗੂ ਕੀਤੇ ਜਾਣ ਦੇ ਵਿਰੋਧ ਵਿਚ ਵਰਕਸ਼ਾਪ ਦੇ ਗੇਟ ਮੂਹਰੇ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਰੇਲਵੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਾਲੇ ਬਿੱਲੇ ਲਗਾ ਕੇ ਲੇਬਰ ਕੋਡਾਂ ਦਾ ਡਟ ਕੇ ਵਿਰੋਧ ਕਰਨ |

ਪਿਛਲੀ ਖ਼ਬਰ ਅਕਾਲੀ ਦਲ ਸਾਰੇ ਵਾਰਡਾਂ 'ਚ ਆਪਣੇ ਦਮ 'ਤੇ ਨਗਰ ਨਿਗਮ ਦੀ ਚੋਣ ਲੜੇਗਾ-ਵਾਲੀਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਾਡੇਸ਼ਨ ਨਾਲ ਐਮ.ਓ.ਯੂ. ਸਾਈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।