28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅਕਾਲੀ ਦਲ ਸਾਰੇ ਵਾਰਡਾਂ 'ਚ ਆਪਣੇ ਦਮ 'ਤੇ ਨਗਰ ਨਿਗਮ ਦੀ ਚੋਣ ਲੜੇਗਾ-ਵਾਲੀਆ

ਅਜੀਤ ਡੈਸਕ 01-04-2026
ਕਪੂਰਥਲਾ, 31 ਮਾਰਚ (ਅਮਰਜੀਤ ਕੋਮਲ)-ਆਗਾਮੀ ਨਗਰ ਨਿਗਮ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਤਿਆਰ ਹੈ ਤੇ ਸ਼ਹਿਰ ਦੇ ਵਾਰਡਾਂ ਵਿਚ ਉਹ ਆਪਣੇ ਦਮ 'ਤੇ ਨਗਰ ਨਿਗਮ ਦੀ ਚੋਣ ਲੜੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਚ.ਐਸ. ਵਾਲੀਆ ਹਲਕਾ ਇੰਚਾਰਜ ਕਪੂਰਥਲਾ ਨੇ ਸ਼ਹਿਰ ਦੇ ਵਾਰਡ ਨੰਬਰ 43 ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੋਮਲ ਗਾਗਾ ਦੇ ਉੱਦਮ ਨਾਲ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਵਲੋਂ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕਾਂਗਰਸ ਨੇ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪਿਛਲੇ ਕਈ ਵਰਿ੍ਹਆਂ ਤੋਂ ਬਹੁਤ ਸਾਰੇ ਵਿਕਾਸ ਕਾਰਜ ਅਧੂਰੇ ਚੱਲੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਚੋਣ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰੇਗਾ ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਸੱਤਾਧਾਰੀ ਪਾਰਟੀ, ਕਾਂਗਰਸ ਤੇ ਭਾਜਪਾ ਨੂੰ ਪਛਾੜ ਕੇ ਸ਼ਾਨਦਾਰ ਜਿੱਤ ਹਾਸਲ ਕਰੇਗਾ | ਮੀਟਿੰਗ ਨੂੰ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਉਪ ਪ੍ਰਧਾਨ ਜੀਆ ਲਾਲ ਨਾਹਰ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਜੈ ਬਬਲਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਮੀਟਿੰਗ ਵਿਚ ਅਕਾਲੀ ਕੌਂਸਲਰ ਅਸ਼ੋਕ ਭਗਤ, ਨੰਨੀ ਸਭਰਵਾਲ ਸਮੇਤ ਵਾਰਡ ਦੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ 17 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ ਨਡਾਲਾ-ਭੁਲੱਥ-ਸੁਭਾਨਪੁਰ ਸੜਕ <br/> ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਅੱਜ ਵਰਕਸ਼ਾਪ ਦੇ ਗੇਟ ਮੂਹਰੇ ਕਾਲਾ ਦਿਵਸ ਮਨਾਏਗੀ-ਸਰਵਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।