ਨਡਾਲਾ, 31 ਮਾਰਚ (ਰਘਬਿੰਦਰ ਸਿੰਘ)-ਇਲਾਕੇ ਦੇ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਨਡਾਲਾ-ਭੁਲੱਥ-ਸੁਭਾਨਪੁਰ ਸੜਕ ਦੀ ਨਵੀਨੀਕਰਨ ਦਾ ਕੰਮ ਲਗਭਗ 17 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਪ੍ਰੋਜੈਕਟ ਦਾ ਉਦਘਾਟਨ ਐਡਵੋਕੇਟ ਅਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਸਰਕਾਰੀ ਸਕੂਲ ਨਡਾਲਾ ਦੇ 2025 ਸੀਜ਼ਨ ਦੌਰਾਨ ਟਾਪਰ ਰਹੇ 12ਵੀਂ ਦੇ ਵਿਦਿਆਰਥੀ ਅਮਿੱਤ ਕੁਮਾਰ ਭਾਰਗਵ ਅਤੇ ਦਸਵੀਂ ਕਲਾਸ ਦੀ ਵਿਦਿਆਰਥਣ ਪਿ੍ੰਸੀ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਇਹ ਸੜਕ ਇਲਾਕੇ ਦੀ ਆਵਾਜਾਈ ਲਈ ਬਹੁਤ ਹੀ ਮਹੱਤਵਪੂਰਨ ਸੀ ਤੇ ਹਰੇਕ ਦਾ ਸਵਾਲ ਸੀ ਕਿ ਇਹ ਸੜਕ ਕਦੋਂ ਬਣੇਗੀ ਤੇ ਉਹ ਅੱਜ ਸੁਲੱਖਣੀ ਘੜੀ ਆ ਗਈ ਹੈ ਉਨ੍ਹਾਂ ਦੱਸਿਆ ਕਿ ਇਸ 17.61 ਕਿੱਲੋਮੀਟਰ ਸੜਕ ਬਣਨ ਦੇ ਨਾਲ ਨਡਾਲਾ, ਭੁਲੱਥ ਅਤੇ ਸੁਭਾਨਪੁਰ ਤੇ ਨੇੜਲੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਖ਼ਰਾਬ ਸੜਕ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਇਹ ਪ੍ਰੋਜੈਕਟ ਮਨਜ਼ੂਰ ਕਰਵਾਇਆ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਸੜਕ ਦੇ ਕੰਮ ਨੂੰ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਸੁਵਿਧਾ ਮਿਲ ਸਕੇ | ਇਸ ਨਾਲ ਨਾ ਸਿਰਫ਼ ਆਵਾਜਾਈ ਸੁਧਰੇਗੀ, ਸਗੋਂ ਵਪਾਰ ਅਤੇ ਖੇਤੀਬਾੜੀ ਨੂੰ ਵੀ ਵੱਡਾ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਵਾਲੀ ਅਗਵਾਈ ਵਾਲੀ ਸਰਕਾਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ, ਪਾਰਟੀ ਆਗੂ ਤੇ ਸਥਾਨਕ ਵਸਨੀਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ, ਬਲਾਕ ਸੰਮਤੀ ਚੇਅਰਮੈਨ ਤੇ ਜਗਤਾਰ ਸਿੰਘ ਹੈਪੀ ਖੱਦਰ, ਵਾਈਸ ਚੇਅਰਮੈਨ ਜਸਵਿੰਦਰ ਜੱਸੀ, ਚੇਅਰਮੈਨ ਕੁਲਦੀਪ ਪਾਠਕ ਐਸ.ਡੀ.ਓ. ਪੀ.ਡਬਲਯੂ.ਡੀ. ਰਜਿੰਦਰ ਸਿੰਘ, ਬੀ.ਡੀ.ਪੀ.ਓ. ਨਡਾਲਾ ਕੁਲਵਿੰਦਰ ਸਿੰਘ, ਕੌਂਸਲਰ ਦਲਵਿੰਦਰ ਜਰਮਨੀ, ਕੌਂਸਲਰ ਸੰਦੀਪ ਕੁਮਾਰ ਟੋਨੀ, ਕੌਂਸਲਰ ਸੰਦੀਪ ਸੈਣੀ, ਬਲਾਕ ਪ੍ਰਧਾਨ ਸੰਨੀ ਨਡਾਲਾ, ਬਲਾਕ ਪ੍ਰਧਾਨ ਹੈਪੀ ਖੱਖ, ਲੱਖਾ ਲਹੋਰੀਆ, ਬਲਾਕ ਪ੍ਰਧਾਨ ਮਲਕੀਤ ਸਿੰਘ ਟਾਂਡੀ, ਰਿਟਾ: ਡੀ.ਐਸ.ਪੀ. ਲਖਵਿੰਦਰ ਸਿੰਘ ਇਬਰਾਹੀਮਵਾਲ, ਨੰਬਰਦਾਰ ਲਖਵਿੰਦਰ ਸਿੰਘ ਬੌਲੀ, ਸਰਪੰਚ ਹਰਜਿੰਦਰ ਸਿੰਘ ਤਲਵੰਡੀ, ਜੀਤ ਸਿੰਘ ਰਾਮਗੜ੍ਹ, ਪ੍ਰਧਾਨ ਨਗਰ ਪੰਚਾਇਤ ਭੁਲੱਥ ਰਸ਼ਪਾਲ ਸ਼ਰਮਾ, ਬੂਟਾ ਸਿੰਘ ਬੇਗੋਵਾਲ, ਸਰਪੰਚ ਬਲਵਿੰਦਰ ਸਿੰਘ ਇਬਰਾਹੀਮਵਾਲ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਨੰਬਰਦਾਰ ਵਿਲੀਅਮ, ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਪੱਪਲ, ਅਸ਼ੋਕ ਬੱਤਰਾ ਬੇਗੋਵਾਲ, ਸੰਜੀਵ ਸਿੰਘ ਇਬਰਾਹੀਮਵਾਲ, ਸਰਪੰਚ ਬਾਮੂੰਵਾਲ ਸਰਬਜੀਤ ਸਿੰਘ ਅੱਜੂ, ਮੋਤੀ ਲਾਲ, ਵਿੱਕੀ ਭੰਮਰਾ, ਸਾਬਕਾ ਸਰਪੰਚ ਬਿੱਕਰ ਸਿੰਘ ਬੱਲ ਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |