28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਅੱਜ ਦਾਣਾ ਮੰਡੀਆਂ ਬੰਦ ਰੱਖੇਗੀ

ਅਜੀਤ ਡੈਸਕ 01-04-2026
ਕਪੂਰਥਲਾ, 31 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆੜ੍ਹਤੀ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਆੜ੍ਹਤੀਆਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਲਏ ਗਏ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਉਂਕਾਰ ਕਾਲੀਆ ਨੇ ਦੱਸਿਆ ਕਿ 1 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਣਮਿਥੇ ਸਮੇਂ ਲਈ ਬੰਦ ਰਹਿਣਗੀਆਂ ਤੇ ਕੋਈ ਵੀ ਆੜ੍ਹਤੀ ਕਿਸੇ ਵੀ ਕਿਸਮ ਦਾ ਮੰਡੀ ਵਿਚ ਕੰਮ ਨਹੀਂ ਕਰੇਗਾ ਤੇ ਆੜ੍ਹਤੀ ਆਪਣੀਆਂ ਦੁਕਾਨਾਂ ਮੂਹਰੇ ਕਾਲੀਆਂ ਝੰਡੀਆਂ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨਗੇ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਵਿਚ ਆੜ੍ਹਤੀ ਫ਼ੀਸ ਜੋ ਸਾਲ 2019 ਤੋਂ 46 ਰੁਪਏ ਪ੍ਰਤੀ ਕੁਇੰਟਲ ਚੱਲੀ ਆ ਰਹੀ ਹੈ, ਨੂੰ ਮੁੜ ਢਾਈ ਫ਼ੀਸਦੀ ਦੇ ਵਾਧੇ ਨਾਲ ਲਾਗੂ ਕਰਨ ਦੇ ਨਾਲ ਨਾਲ ਲੋਡਿੰਗ ਅਤੇ ਲੇਬਰ ਦੇ ਰੇਟ ਵਧਾਉਣਾ ਸੀ, ਪ੍ਰੰਤੂ ਸਰਕਾਰ ਨੇ ਇਨ੍ਹਾਂ ਰੇਟਾਂ ਵਿਚ ਕੋਈ ਵਾਧਾ ਨਹੀਂ ਕੀਤਾ, ਜਿਸ ਕਾਰਨ ਆੜ੍ਹਤੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਆੜ੍ਹਤੀਆਂ ਦਾ ਕਮਿਸ਼ਨ ਢਾਈ ਪ੍ਰਤੀਸ਼ਤ ਕੁਇੰਟਲ ਦੇ ਹਿਸਾਬ ਨਾਲ ਦਿੱਤਾ ਜਾਵੇ | ਉਨ੍ਹਾਂ ਲੇਬਰ ਦੀ ਕਟੌਤੀ, ਈ.ਪੀ.ਐਫ. ਅਤੇ ਐਫ.ਸੀ.ਆਈ. ਵਲੋਂ ਕੁੱਝ ਆੜ੍ਹਤੀਆਂ ਦੇ ਦੱਬੇ ਪੈਸੇ ਵਾਪਸ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੀ ਬੀਤੇ ਦਿਨੀਂ ਕੇਂਦਰੀ ਫੂਡ ਸਪਲਾਈ ਮੰਤਰੀ ਨਾਲ ਮੀਟਿੰਗ ਵੀ ਹੋ ਚੁੱਕੀ ਹੈ, ਜਿਸ ਵਿਚ ਕੇਂਦਰੀ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ, ਪ੍ਰੰਤੂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਤੋਂ ਮਜਬੂਰ ਹੋ ਕੇ ਉਹ 1 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਬੰਦ ਕਰਨਗੇ | ਮੀਟਿੰਗ ਵਿਚ ਵਿੱਕੀ ਬਹਿਲ, ਪਵਨ ਕੌੜਾ, ਸੁਰਿੰਦਰ ਖੁਰਾਣਾ, ਜਸਵੀਰ ਸਿੰਘ, ਮੋਹਿਤ ਸ਼ਰਮਾ, ਰੋਹਿਨ ਕੌੜਾ, ਸੋਮਨਾਥ, ਪ੍ਰੇਮ ਕਾਲੀਆ, ਚਰਨਜੀਤ, ਭਜਨ ਲਾਲ ਆਦਿ ਆੜ੍ਹਤੀਏ ਹਾਜ਼ਰ ਸਨ |
ਪਿਛਲੀ ਖ਼ਬਰ ਕਾਲੀ ਵੇਈਾ ਵਿਚੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ <br/> ਅਗਲੀ ਖ਼ਬਰ 17 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ ਨਡਾਲਾ-ਭੁਲੱਥ-ਸੁਭਾਨਪੁਰ ਸੜਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।