ਸੁਲਤਾਨਪੁਰ ਲੋਧੀ, 31 ਮਾਰਚ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਾ ਨਦੀ ਵਿਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਅਮਰਜੀਤ ਸਿੰਘ (49) ਪੁੱਤਰ ਲਾਲ ਚੰਦ ਵਾਸੀ ਪਿੰਡ ਮੋਖੇ, ਸੁਲਤਾਨਪੁਰ ਲੋਧੀ ਦੇ ਰੂਪ ਵਿਚ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਅਮਰਜੀਤ ਸਿੰਘ ਪਿਛਲੇ ਸ਼ਨੀਵਾਰ ਸ਼ਾਮ ਤੋਂ ਅਚਾਨਕ ਲਾਪਤਾ ਹੋ ਗਿਆ ਸੀ ਤੇ ਕਾਫ਼ੀ ਭਾਲ ਕਰਨ ਦੇ ਬਾਵਜੂਦ ਵੀ ਉਸ ਦਾ ਕੋਈ ਸੁਰਾਗ ਨਹੀਂ ਸੀ ਮਿਲਿਆ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਇਸ ਦੀ ਸੂਚਨਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਦਿੱਤੀ | ਜਿਸ ਤੇ ਪੁਲਿਸ ਹਰਕਤ ਵਿਚ ਆਈ ਤੇ ਜਾਂਚ ਸ਼ੁਰੂ ਕੀਤੀ | ਇਸ ਦੌਰਾਨ ਸੰਤ ਸੀਚੇਵਾਲ ਦੇ ਸੇਵਾਦਾਰਾਂ ਦੀ ਮਦਦ ਨਾਲ ਕਾਲੀ ਵੇਈਾ ਨਦੀ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਤੇ ਕਾਫ਼ੀ ਮਸ਼ੱਕਤ ਕਰਨ ਤੋਂ ਬਾਅਦ ਕਿਸ਼ਤੀ ਦੇ ਰਾਹੀਂ ਲਾਸ਼ ਨੂੰ ਕਾਲੀ ਵੇਈਾ ਦੇ ਵਿਚੋਂ ਬਾਹਰ ਕੱਢਿਆ ਗਿਆ | ਲੋਕਾਂ ਦੇ ਦੱਸਣ ਅਨੁਸਾਰ ਮਿ੍ਤਕ ਅਮਰਜੀਤ ਸਿੰਘ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਢਾਬਾ ਚਲਾਉਂਦਾ ਸੀ ਜਿਸ ਦੀ ਮੌਤ ਨਾਲ ਉਸ ਦੇ ਪਰਿਵਾਰ ਅਤੇ ਨੇੜਲੇ ਸਗੇ ਸੰਬੰਧੀਆਂ ਨੂੰ ਵੱਡਾ ਝਟਕਾ ਲੱਗਾ ਹੈ | ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤਾਂ ਜੋ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ | ਇਸ ਘਟਨਾ ਤੋਂ ਬਾਅਦ ਮਿ੍ਤਕ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ |