28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਅਧਿਕਾਰੀ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ-ਅਮਿਤ ਕੁਮਾਰ ਪੰਚਾਲ <br/>

ਅਜੀਤ ਡੈਸਕ 01-04-2026
ਕਪੂਰਥਲਾ, 31 ਮਾਰਚ (ਵਿ.ਪ੍ਰ.)-ਮੰਡੀਆਂ ਵਿਚ ਅਗਲੇ ਦਿਨਾਂ ਵਿਚ ਕਣਕ ਦੀ ਹੋਣ ਵਾਲੀ ਆਮਦ ਨੂੰ ਮੁੱਖ ਰੱਖਦਿਆਂ ਸਬੰਧਿਤ ਅਧਿਕਾਰੀ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਆਮਦ ਤੋਂ ਪਹਿਲਾਂ ਮੰਡੀਆਂ ਵਿਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਤੇ ਕਿਸਾਨਾਂ ਦੇ ਬੈਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੱਕੇ ਤੌਰ 'ਤੇ ਪ੍ਰਸ਼ਾਸਨ ਵਲੋਂ 42 ਮੰਡੀਆਂ ਤੋਂ ਇਲਾਵਾ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਮੌਜੂਦਾ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ 3.11 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ, ਜਿਸ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ, ਮਾਰਕਫੈੱਡ, ਕੇਂਦਰੀ ਖ਼ੁਰਾਕ ਨਿਗਮ, ਪਨਗਰੇਨ, ਪਨਸਪ ਤੇ ਵੇਅਰ ਹਾਊਸ ਕਾਰਪੋਰੇਸ਼ਨ, ਪੰਜਾਬ ਰਾਜ ਮੰਡੀ ਬੋਰਡ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਖ਼ਰੀਦ ਅਨੁਸਾਰ ਬਾਰਦਾਨੇ ਦਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ | ਉਨ੍ਹਾਂ ਸਬੰਧਿਤ ਸਬ ਡਵੀਜ਼ਨਾਂ ਦੇ ਐਸ.ਡੀ.ਐਮ. ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕਿਆਂ ਵਿਚ ਨਿੱਜੀ ਤੌਰ 'ਤੇ ਕਣਕ ਦੀ ਖ਼ਰੀਦ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਮੰਡੀ ਵਿਚ ਲਿਆਉਣ ਸਮੇਂ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |

ਪਿਛਲੀ ਖ਼ਬਰ ਢਿਲਵਾਂ ਵਿਖੇ ਨਵੀਆਂ ਟੋਲ ਦਰਾਂ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋਈਆਂ <br/> ਅਗਲੀ ਖ਼ਬਰ ਕਾਲੀ ਵੇਈਾ ਵਿਚੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।