ਢਿਲਵਾਂ ਵਿਖੇ ਨਵੀਆਂ ਟੋਲ ਦਰਾਂ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋਈਆਂ <br/>
ਅਜੀਤ ਡੈਸਕ
01-04-2026
ਢਿਲਵਾਂ, 31 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੋਲ ਪਲਾਜ਼ਾ ਢਿਲਵਾਂ ਵਿਖੇ ਟੋਲ ਦੀਆਂ ਨਵੀਆਂ ਦਰਾਂ ਵਿਚ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਢਿਲਵਾਂ ਦੇ ਮੈਨੇਜਰ ਹਨੂੰਮੰਤੇ ਨੇ ਦੱਸਿਆ ਕਿ 31 ਮਾਰਚ ਨੂੰ ਰਾਤ 12 ਵਜੇ ਤੋਂ ਬਾਅਦ ਟੋਲ ਪਲਾਜ਼ਾ ਢਿਲਵਾਂ ਵਿਖੇ ਨਵੀਆਂ ਦਰਾਂ ਅਨੁਸਾਰ ਟੋਲ ਵਸੂਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਵੀਆਂ ਟੋਲ ਦਰਾਂ ਅਨੁਸਾਰ ਕਾਰ ਆਦਿ ਵਾਹਨਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਟਰੱਕ, ਕੈਂਟਰ ਆਦਿ ਵੱਡੀਆਂ ਗੱਡੀਆਂ ਲਈ ਟੋਲ ਦਰਾਂ ਵਿਚ 5 ਰੁਪਏ ਤੋਂ 15 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵੱਲੋਂ ਹੀ ਟੋਲ ਪਲਾਜ਼ਾ ਦੀਆ ਦਰਾਂ ਵਿਚ ਵਾਧਾ ਕੀਤਾ ਗਿਆ ਹੈ, ਜੋ ਕਿ ਪਹਿਲੀ ਅਪ੍ਰੈਲ ਤੋਂ ਲਾਗੂ ਹੋਵੇਗਾ |