ਖਲਵਾੜਾ, 31 ਮਾਰਚ (ਮਨਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ 'ਤੇ ਖਰਾ ਉਤਰ ਰਹੀ ਹੈ | ਇਸ ਬਾਰੇ ਗੱਲ ਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸਰਪੰਚ ਵਿਜੈ ਕੁਮਾਰ ਪੰਡੋਰੀ ਨੇ ਦੱਸਿਆ ਹੈ ਕਿ 2022 ਦੇ ਇਲੈੱਕਸ਼ਨ 'ਚ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਹਰ ਵਾਅਦੇ ਨੂੰ ਭਗਵੰਤ ਮਾਨ ਨੇ ਪੂਰਾ ਕੀਤਾ | ਉਹ ਚਾਹੇ ਹਰ ਘਰ ਨੂੰ 600 ਯੂਨਿਟ ਬਿਜਲੀ ਮੁਆਫ਼, ਖੇਤਾਂ ਵਿਚ ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਪਾਵਰ, ਬੀਬੀਆਂ ਨੂੰ ਬੱਸ ਵਿਚ ਸਫ਼ਰ ਫ਼੍ਰੀ, 10 ਲੱਖ ਤੱਕ ਦਾ ਹਸਪਤਾਲ ਵਿਚ ਇਲਾਜ ਫ਼੍ਰੀ, ਨਸ਼ਾ ਮੁਕਤ ਪੰਜਾਬ, ਜਰਨਲ ਬੀਬੀਆਂ ਨੂੰ 1000 ਰੁਪਏ ਤੇ ਐਸ.ਸੀ. ਸਮਾਜ ਦੀਆਂ ਬੀਬੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ ਪੰਜਾਬ ਦੇ ਬੱਚਿਆਂ ਲਈ ਵਧੀਆ ਕਾਲਜ ਤੇ ਯੂਨੀਵਰਸਿਟੀਆਂ ਬਣਾ ਕੇ ਦੇਣ ਦਾ ਵਾਅਦਾ, ਪਿੰਡਾਂ ਸ਼ਹਿਰਾਂ ਵਿਚ ਸਰੀਰ ਦੀ ਫਿਟਨਸ ਲਈ ਯੋਗਾ ਦੀਆਂ ਕਲਾਸਾਂ ਲਗਵਾਉਣੀਆਂ ਹੋਵੇ |