28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਲੇਬਰ ਕੋਡ ਲਾਗੂ ਕਰਨ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਮਾਰਚ ਅੱਜ-ਕਿਸਾਨ ਆਗੂ <br/>

ਅਜੀਤ ਡੈਸਕ 01-04-2026
ਕਪੂਰਥਲਾ, 31 ਮਾਰਚ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ ਕਿਸਾਨ ਆਗੂ ਤਰਸੇਮ ਸਿੰਘ ਬੰਨੇਮੱਲ ਤੇ ਪਰਮਜੀਤ ਸਿੰਘ ਬਾਊਪੁਰ ਦੀ ਪ੍ਰਧਾਨਗੀ ਹੇਠ ਉੱਘੇ ਸੁਤੰਤਰਤਾ ਸੰਗਰਾਮੀ ਮਾਸਟਰ ਹਰੀ ਸਿੰਘ ਧੂਤ ਭਵਨ ਕਪੂਰਥਲਾ 'ਚ ਹੋਈ | ਜਿਸ 'ਚ 6 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਪੱਧਰ 'ਤੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਤੇ ਪਹਿਲੀ ਅਪ੍ਰੈਲ ਨੂੰ ਕੇਂਦਰ ਸਰਕਾਰ ਵਲੋਂ 4 ਲੇਬਰ ਕੋਡ ਲਾਗੂ ਕੀਤੇ ਜਾਣ ਦੇ ਵਿਰੋਧ 'ਚ ਟਰੇਡ ਯੂਨੀਅਨ ਵਲੋਂ ਦਿੱਤੇ ਗਏ ਸੱਦੇ ਤਹਿਤ ਸ਼ਾਲੀਮਾਰ ਬਾਗ ਕਪੂਰਥਲਾ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਰੋਸ ਮਾਰਚ ਕੱਢਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਗਈ ਕਿ ਉਹ 1 ਅਪ੍ਰੈਲ ਦੇ ਰੋਸ ਮਾਰਚ ਤੇ 6 ਅਪ੍ਰੈਲ ਦੇ ਜ਼ਿਲ੍ਹਾ ਪੱਧਰੀ ਧਰਨੇ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਮੀਟਿੰਗ ਵਿਚ ਸਰਬਸੰਮਤੀ ਨਾਲ ਕੇਂਦਰ ਸਰਕਾਰ ਵਲੋਂ ਚਾਰ ਲੇਬਰ ਕੋਡ ਲਾਗੂ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਇਸ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਜੂਮਿਨ ਨੇਤਨਯਾਹੂ ਵਲੋਂ ਇਰਾਨ ਦੇ ਰਾਸ਼ਟਰਪਤੀ ਤੇ ਹੋਰ ਆਗੂਆਂ ਨੂੰ ਜਾਨੋਂ ਮਾਰਨ ਤੇ ਇਰਾਨ 'ਤੇ ਨਿਰੰਤਰ ਕੀਤੇ ਜਾ ਰਹੇ ਹਮਲੇ ਦੀ ਵੀ ਨਿੰਦਾ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਯਕੀਨੀ ਬਣਾਈ ਜਾਵੇ, ਆਲੂ ਤੇ ਹੋਰ ਫ਼ਸਲਾਂ ਜਿਨ੍ਹਾਂ ਦੀ ਮੰਡੀ ਵਿਚ ਬੇਕਦਰੀ ਹੋ ਰਹੀ ਹੈ, ਦੀ ਖ਼ਰੀਦ ਬਣਾ ਕੇ ਕਿਸਾਨਾਂ ਨੂੰ ਰਾਹਤ ਦਿਵਾਈ ਜਾਵੇ, ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ ਵਾਪਸ ਲੈਣ ਤੇ ਪੰਜਾਬ ਦੇ ਪਾਣੀਆਂ ਦੇ ਮਾਮਲੇ ਹੱਲ ਕਰਨ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ | ਬੁਲਾਰਿਆਂ ਨੇ ਕਿਸਾਨਾਂ, ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ, ਬੀ.ਕੇ.ਯੂ. ਦੇ ਆਗੂ ਅਮਰਜੀਤ ਸਿੰਘ ਢੱਪਈ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਮਨਜਿੰਦਰ ਸਿੰਘ ਕਮਲ, ਟਰੇਡ ਯੂਨੀਅਨ ਆਗੂ ਕਾਮਰੇਡ ਕੇ.ਐਲ. ਕੌਸ਼ਲ, ਹਰਿੰਦਰ ਸਿੰਘ ਚੀਮਾ, ਪਿ੍ੰਸੀਪਲ ਲਖਬੀਰ ਸਿੰਘ ਸੈਦਪੁਰ, ਪਿਆਰਾ ਸਿੰਘ, ਕਸ਼ਮੀਰ ਸਿੰਘ ਭੰਡਾਲ ਦੋਨਾ, ਹਰਜੀਤ ਸਿੰਘ ਰਜ਼ਾਪੁਰ, ਜਰਨੈਲ ਸਿੰਘ ਡਕੌਂਦਾ ਬੁਰਜਗਿੱਲ, ਸ਼ੀਤਲ ਸਿੰਘ ਸੰਗੋਜਲਾ, ਪਰਮਜੀਤ ਸਿੰਘ ਭੰਡਾਲ, ਸੁਰਜਨ ਸਿੰਘ ਨੱਥੂ ਚਾਹਲ, ਸੁਖਵਿੰਦਰ ਸਿੰਘ ਚੱਕ ਕੋਟਲਾ, ਮੁਕੰਦ ਸਿੰਘ ਭੁਲਾਣਾ, ਕੁਲਵਿੰਦਰ ਸਿੰਘ ਭੰਡਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਗੰਭੀਰ ਜਖ਼ਮੀ <br/> ਅਗਲੀ ਖ਼ਬਰ ਆਰ.ਸੀ.ਐਫ. ਨੂੰ ਉਚਾਈਆਂ ਤੱਕ ਪਹੁੰਚਾਉਣ 'ਚ ਮਹਿਲਾ ਕਰਮਚਾਰੀਆਂ ਦਾ ਵਿਸ਼ੇਸ਼ ਯੋਗਦਾਨ- ਨਵਿਤਾ ਨੰਦਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।