ਕਪੂਰਥਲਾ, 31 ਮਾਰਚ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਗੇਟ ਨੰਬਰ-2 ਦੇ ਰੇਲਵੇ ਹਾਲਟ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ ਜਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ਹਪਸਤਾਲ ਵਿਖੇ ਲਿਆਂਦਾ ਗਿਆ | ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਜਲੰਧਰ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਖ਼ਮੀ ਨੌਜਵਾਨ ਗੁਰਪ੍ਰਤਾਪ ਸਿੰਘ (23) ਦੇ ਪਿਤਾ ਭਗਵਾਨ ਦਾਸ ਵਾਸੀ ਲੋਹੀਆਂ ਨੇ ਦੱਸਿਆ ਕਿ ਉਸ ਦਾ ਲੜਕਾ ਚੰਡੀਗੜ੍ਹ ਵਿਖੇ ਪੜ੍ਹਾਈ ਕਰਦਾ ਹੈ ਤੇ ਅੱਜ ਘਰੋਂ ਚੰਡੀਗੜ੍ਹ ਜਾਣ ਲਈ ਰਵਾਨਾ ਹੋਇਆ ਸੀ ਤੇ ਕੁੱਝ ਸਮੇਂ ਬਾਅਦ ਸਾਨੂੰ ਸੂਚਨਾ ਮਿਲੀ ਕਿ ਉਨ੍ਹਾਂ ਦਾ ਲੜਕਾ ਆਰ.ਸੀ.ਐਫ. ਹਾਲਟ ਵਿਖੇ ਸਰਬੱਤ ਦਾ ਭਲਾ ਟਰੇਨ ਦੀ ਲਪੇਟ ਵਿਚ ਆ ਕੇ ਜਖ਼ਮੀ ਹੋ ਗਿਆ | ਇਸ ਸਬੰਧੀ ਜੀ.ਆਰ.ਪੀ. ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਤੇ ਉਨ੍ਹਾਂ ਦੀ ਟੀਮ ਵਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ, ਜਦਕਿ ਪੀੜਤ ਨੌਜਵਾਨ ਦੀ ਸਥਿਤੀ ਗੰਭੀਰ ਬਣੀ ਹੋਈ ਹੈ |