ਕਪੂਰਥਲਾ, 31 ਮਾਰਚ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਕਾਂਜਲੀ ਨੇੜੇ ਕਥਿਤ ਦੋਸ਼ੀ ਸੁੱਖਾ ਸਿੰਘ ਵਾਸੀ ਪਿੰਡ ਬੂਟਾਂ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫਾਫੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |