28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਚੀਮਾ ਨੇ ਪਿੰਡ ਵਰਿਆਹ ਦੇ 8 ਪਰਿਵਾਰਾਂ ਨੂੰ ਜਾਇਦਾਦ ਸਰਟੀਫਿਕੇਟ ਸੌਂਪੇ <br/>

ਅਜੀਤ ਡੈਸਕ 01-04-2026
ਡਡਵਿੰਡੀ, 31 ਮਾਰਚ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਸ਼ਿਕਾਰਪੁਰ ਵਿਖੇ ਪਿੰਡ ਵਰਿਆਹ ਦੇ 8 ਪਰਿਵਾਰਾਂ ਨੂੰ ਜਾਇਦਾਦ ਸਰਟੀਫਿਕੇਟ ਸੌਂਪੇ ਗਏ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਬਿੱਟੂ ਅਤੇ ਸਰਪੰਚ ਮੇਜਰ ਸਿੰਘ ਜੈਨਪੁਰ ਵੀ ਉਨ੍ਹਾਂ ਨਾਲ ਹਾਜ਼ਰ ਸਨ | ਇਸ ਮੌਕੇ ਕਰਵਾਏ ਗਏ ਛੋਟੇ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਲੜੀ ਤਹਿਤ ਇਹ ਸਰਟੀਫਿਕੇਟ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਹੁਣ ਲਾਲ ਲਕੀਰ ਤੋਂ ਅੰਦਰ ਰਹਿ ਰਹੇ ਕਾਬਜ਼ਕਾਰਾਂ ਦੇ ਘਰ ਹੁਣ ਉਨ੍ਹਾਂ ਦੇ ਨਾਂਅ ਹੋ ਗਏ ਹਨ ਅਤੇ ਹੁਣ ਘਰਾਂ ਦੇ ਮਾਲਕ ਆਪਣੀ ਜਾਇਦਾਦ ਨੂੰ ਆਪਣੀ ਮਰਜ਼ੀ ਨਾਲ ਕਿਸੇ ਵੀ ਕੰਮ ਲਈ ਵਰਤ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ, ਜਿਸ ਦੀ ਬਦੌਲਤ ਪੰਜਾਬ ਦੇ ਬੱਚੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰ ਰਹੇ ਹਨ ਤੇ ਸਿਹਤ ਦੇ ਖੇਤਰ ਵਿਚ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਦਿਨ ਰਾਤ ਇੱਕ ਕਰ ਰਹੀ ਪੰਜਾਬ ਸਰਕਾਰ ਦਾ ਡਟ ਕੇ ਸਾਥ ਦਿੱਤਾ ਜਾਵੇ | ਇਸ ਮੌਕੇ ਤਹਿਸੀਲਦਾਰ ਸੁਨੀਤਾ ਖਿਲਣ, ਕਾਨੂੰਗੋ ਮਨੋਹਰ ਸਿੰਘ, ਏ.ਐਸ.ਐਮ. ਬਾਦਲ ਸਿੰਘ ਸੰਘਾ, ਪਟਵਾਰੀ ਲਵਪ੍ਰੀਤ ਸਿੰਘ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਪ੍ਰਧਾਨ ਮਨਜੀਤ ਸਿੰਘ, ਸੁਖਵਿੰਦਰ ਸਿੰਘ ਜੈਨਪੁਰ, ਪੀਏ ਲਵਪ੍ਰੀਤ ਸਿੰਘ, ਸਰਬਜੀਤ ਸਿੰਘ ਨੰਬਰਦਾਰ, ਜੋਗਾ ਸਿੰਘ ਕਾਲੇਵਾਲ, ਸਰਪੰਚ ਸਲਵਿੰਦਰ ਕੌਰ, ਪੰਚ ਜਸਵਿੰਦਰ ਸਿੰਘ, ਪੰਚ ਸੁਰਜੀਤ ਸਿੰਘ, ਬਲਬੀਰ ਸਿੰਘ, ਲਖਵਿੰਦਰ ਸਿੰਘ, ਹਰਪਿੰਦਰ ਸਿੰਘ, ਮਲਕੀਤ ਸਿੰਘ, ਹਰਭਜਨ ਸਿੰਘ, ਸਰਬਜੀਤ ਸਿੰਘ ਪੰਚ, ਨਰਿੰਦਰ ਸਿੰਘ ਮਾਸਟਰ ਅਤੇ ਦਲਬੀਰ ਸਿੰਘ ਆਦਿ ਹਾਜ਼ਰ ਸਨ |
ਰਕੇਸ਼ ਸੁਧੀਰ ਦਾ ਸੰਸਕਾਰ ਅੱਜ
ਫਗਵਾੜਾ, 31 ਮਾਰਚ (ਚਾਨਾ)-ਸੁਧੀਰ ਸਵੀਟਸ ਦੇ ਮਾਲਕ ਰਕੇਸ਼ ਕੁਮਾਰ ਸੁਧੀਰ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ 1 ਅਪੈ੍ਰਲ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਭੂਆਧਮੜੀ ਸ਼ਮਸ਼ਾਨਘਾਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਹੋਵੇਗਾ |

ਪਿਛਲੀ ਖ਼ਬਰ ਹਨੂਮਾਨ ਜੈਅੰਤੀ ਮੌਕੇ ਸਮਾਗਮ ਭਲਕੇ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।